Delhi Asembly Election : ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਸੂਚੀ ਵਿੱਚ ਚਰਨਜੀਤ ਸਿੰਘ ਚੰਨੀ ਤੇ ਰਾਜਾ ਵੜਿੰਗ ਦਾ ਨਾਂ ਸ਼ਾਮਲ
ਚੰਡੀਗੜ੍ਹ, 19ਜਨਵਰੀ(ਵਿਸ਼ਵ ਵਾਰਤਾ) ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ ਕੁੱਲ 40 ਆਗੂਆਂ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ, ਜਿਸ ਵਿੱਚ ਪੰਜਾਬ ਦੇ ਤਿੰਨ ਵੱਡੇ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਪੰਜਾਬ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ,ਕਪੂਰਥਲਾ ਦੇ ਭੁਲੱਥ ਤੋਂ ਵਿਧਾਇਕ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦਾ ਨਾਂ ਸੂਚੀ ਵਿੱਚ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ 5 ਫਰਵਰੀ ਨੂੰ ਹੋਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/