Delhi Assembly Elections 2025 : ਦਿੱਲੀ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ; 5 ਫਰਵਰੀ ਨੂੰ ਹੋਵੇਗੀ ਵੋਟਿੰਗ
ਚੰਡੀਗੜ੍ਹ, 3ਫਰਵਰੀ(ਵਿਸ਼ਵ ਵਾਰਤਾ) ਦਿੱਲੀ ਵਿਧਾਨ ਸਭਾ ਚੋਣਾਂ 2025 ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੈ। ਵੱਖ-ਵੱਖ ਪਾਰਟੀਆਂ ਚੋਣ ਪ੍ਰਚਾਰ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹਨ। ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੱਖ-ਵੱਖ ਥਾਵਾਂ ‘ਤੇ ਜਨਤਕ ਮੀਟਿੰਗਾਂ ਕਰਨ ‘ਚ ਲੱਗੇ ਹੋਏ ਹਨ। ਅੱਜ ਸੋਮਵਾਰ ਨੂੰ ਦਿੱਲੀ ‘ਚ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਚੋਣ ਪ੍ਰਚਾਰ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ। ਦਿੱਲੀ ਚੋਣ ਮੈਦਾਨ ਵਿੱਚ 699 ਉਮੀਦਵਾਰ ਹਨ। 2696 ਪੋਲਿੰਗ ਸਟੇਸ਼ਨਾਂ ‘ਤੇ 13766 ਬੂਥ ਬਣਾਏ ਗਏ ਹਨ। ਦਿੱਲੀ ਵਿੱਚ 5 ਫ਼ਰਵਰੀ ਨੂੰ ਵੋਟਾਂ ਪੈਣਗੀਆਂ, ਜਦਕਿ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/