Delhi ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅੰਤਿਮ ਸੂਚੀ ਜਾਰੀ
- 2 ਉਮੀਦਵਾਰਾਂ ਦੇ ਨਾਮ ਸ਼ਾਮਿਲ
- ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ
ਨਵੀ ਦਿੱਲੀ,16 ਜਨਵਰੀ : ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਇਸ ਸੂਚੀ ਵਿੱਚ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਤਿਮਾਰਪੁਰ ਤੋਂ ਲੋਕੇਂਦਰ ਚੌਧਰੀ ਅਤੇ ਰੋਹਤਾਸ ਨਗਰ ਤੋਂ ਸੁਰੇਸ਼ ਵਤੀ ਚੌਹਾਨ ਨੂੰ ਉਮੀਦਵਾਰ ਬਣਾਇਆ ਹੈ। ਇਸ ਸੂਚੀ ਦੇ ਨਾਲ ਹੀ ਕਾਂਗਰਸ ਨੇ ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸਾਰੇ 70 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ, ਜਦੋਂ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹੁਣ ਤੱਕ 59 ਉਮੀਦਵਾਰ ਐਲਾਨੇ ਹਨ।
ਕਾਂਗਰਸ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਉਹ ਦਿੱਲੀ ‘ਚ ਸੱਤਾ ‘ਚ ਆਉਂਦੀ ਹੈ ਤਾਂ ਉਹ ਦਿੱਲੀ ਵਾਸੀਆਂ ਨੂੰ 500 ਰੁਪਏ ‘ਚ LPG (ਘਰੇਲੂ ਰਸੋਈ ਗੈਸ) ਸਿਲੰਡਰ, ਮੁਫਤ ਰਾਸ਼ਨ ਕਿੱਟਾਂ ਅਤੇ 300 ਯੂਨਿਟ ਤੱਕ ਮੁਫਤ ਬਿਜਲੀ ਮੁਹੱਈਆ ਕਰਵਾਏਗੀ। ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦਿੱਲੀ ਦੇ ਇੰਚਾਰਜ ਕਾਜ਼ੀ ਨਿਜ਼ਾਮੂਦੀਨ ਅਤੇ ਕਾਂਗਰਸ ਦਿੱਲੀ ਇਕਾਈ ਦੇ ਪ੍ਰਧਾਨ ਦੇਵੇਂਦਰ ਯਾਦਵ ਦੇ ਨਾਲ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/