Delhi ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਜਾਰੀ
- ਦਿੱਲੀ ਵਾਸੀਆਂ ਨੂੰ ਦਿੱਤੀਆਂ ਪੰਜ ਗਾਰੰਟੀਆਂ
- ਔਰਤਾਂ ਅਤੇ ਨੌਜਵਾਨਾਂ ਲਈ ਕੀਤੇ ਵੱਡੇ ਐਲਾਨ
ਨਵੀ ਦਿੱਲੀ, 29 ਜਨਵਰੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਚੋਣ ਮਨੋਰਥ ਪੱਤਰ ਜਾਰੀ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਅਤੇ ਭਾਜਪਾ ਤੋਂ ਬਾਅਦ ਕਾਂਗਰਸ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨੂੰ 5 ਗਾਰੰਟੀਆਂ ਵੀ ਦਿੱਤੀਆਂ ਹਨ। ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਅਤੇ ਨੌਜਵਾਨਾਂ ਲਈ ਕਈ ਵਾਅਦੇ ਕੀਤੇ ਹਨ।ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਪਿਆਰੀ ਦੀਦੀ ਯੋਜਨਾ, ਜੀਵਨ ਰਕਸ਼ਾ ਯੋਜਨਾ, ਯੁਵਾ ਉਡਾਨ ਯੋਜਨਾ, ਮਹਿੰਗਾਈ ਮੁਕਤ ਯੋਜਨਾ ਅਤੇ ਮੁਫਤ ਬਿਜਲੀ ਯੋਜਨਾ ਸ਼ਾਮਲ ਹੈ।
ਕਾਂਗਰਸ ਨੇ ਦਿੱਲੀ ਦੇ ਲੋਕਾਂ ਨੂੰ ਦਿੱਤੀਆਂ ਇਹ ਪੰਜ ਗਾਰੰਟੀਆਂ –
ਹਰ ਗਰੀਬ ਪਰਿਵਾਰ ਦੀ ਇੱਕ ਔਰਤ ਨੂੰ 2500 ਰੁਪਏ ਪ੍ਰਤੀ ਮਹੀਨਾ।
ਦਿੱਲੀ ਦੇ ਸਾਰੇ ਨਿਵਾਸੀਆਂ ਨੂੰ 25 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਵਿੱਚ ਮੁਫਤ ਦਵਾਈਆਂ ਅਤੇ ਟੈਸਟ ਵੀ ਸ਼ਾਮਲ ਹੋਣਗੇ।
ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਜਾਂ ਨਿੱਜੀ ਖੇਤਰ ਵਿੱਚ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਦਿੱਤੀ ਜਾਵੇਗੀ, ਜਿਸ ਦੌਰਾਨ ਉਨ੍ਹਾਂ ਨੂੰ ਹਰ ਮਹੀਨੇ 8,500 ਰੁਪਏ ਵੀ ਮਿਲਣਗੇ।
500 ਰੁਪਏ ਵਿੱਚ LPG ਸਿਲੰਡਰ ਦੀ ਗਰੰਟੀ। ਹਰ ਮਹੀਨੇ ਇੱਕ ਮੁਫਤ ਰਾਸ਼ਨ ਕਿੱਟ ਵੀ ਦਿੱਤੀ ਜਾਵੇਗੀ ਜਿਸ ਵਿੱਚ 5 ਕਿਲੋ ਚਾਵਲ, 2 ਕਿਲੋ ਚੀਨੀ, 1 ਕਿਲੋ ਰਸੋਈ ਦਾ ਤੇਲ, 6 ਕਿਲੋ ਦਾਲ, 250 ਗ੍ਰਾਮ ਚਾਹ ਪੱਤੀ ਸ਼ਾਮਲ ਹੈ।
ਸਾਰੇ ਯੋਗ ਪਰਿਵਾਰਾਂ ਨੂੰ 300 ਯੂਨਿਟ ਮੁਫਤ ਬਿਜਲੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/