Delhi ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ
- ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 20 ਜਨਵਰੀ
- ਹੁਣ ਤਕ ਕਿੰਨੇ ਨਾਮਜ਼ਦਗੀ ਪੱਤਰ ਕੀਤੇ ਗਏ ਦਾਖਲ, ਪੜੋ ਵੇਰਵਾ
ਨਵੀ ਦਿੱਲੀ, 17 ਜਨਵਰੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਨਾਮਜ਼ਦਗੀਆ ਦੀ ਪੜਤਾਲ 18 ਜਨਵਰੀ ਨੂੰ ਹੋਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 20 ਜਨਵਰੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 10 ਜਨਵਰੀ ਤੋਂ ਸ਼ੁਰੂ ਹੋਈ ਸੀ, ਜੋ 17 ਜਨਵਰੀ ਤੱਕ ਜਾਰੀ ਰਹੇਗੀ।ਯਾਨੀ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੈ।
ਹੁਣ ਤੱਕ 841 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਨਾਮਜ਼ਦਗੀ ਦੇ ਆਖ਼ਰੀ ਦਿਨ ਤੋਂ ਸਿਰਫ਼ ਇਕ ਦਿਨ ਪਹਿਲਾਂ 16 ਜਨਵਰੀ ਨੂੰ 500 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਜਾਣਕਾਰੀ ਮੁਤਾਬਕ ਦਿੱਲੀ ਵਿਧਾਨ ਸਭਾ ਚੋਣਾਂ ਲਈ 16 ਜਨਵਰੀ ਤੱਕ ਕੁੱਲ 841 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੇ ਇਹ ਜਾਣਕਾਰੀ ਦਿੱਤੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/