Delhi ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ
- ਰਾਜਧਾਨੀ ‘ਚ ਸਿਆਸੀ ਸਰਗਰਮੀਆਂ ਤੇਜ਼
- 5 ਫਰਵਰੀ ਨੂੰ ਹੋਵੇਗੀ ਵੋਟਿੰਗ
ਨਵੀ ਦਿੱਲੀ, 10 ਜਨਵਰੀ (ਵਿਸ਼ਵ ਵਾਰਤਾ) : ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ‘ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ), ਕਾਂਗਰਸ ਅਤੇ ਹੋਰ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਚ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕਰ ਰਹੀਆਂ ਹਨ। ਇਸ ਦੇ ਨਾਲ ਹੀ ਉਮੀਦਵਾਰਾਂ ਦੀ ਨਾਮਜ਼ਦਗੀ ਦੀ ਪ੍ਰਕਿਰਿਆ ਵੀ ਅੱਜ ਤੋਂ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੀਆਂ ਪ੍ਰਕਿਰਿਆਵਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ।
ਦੱਸ ਦਈਏ ਕਿ ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 17 ਜਨਵਰੀ ਹੈ, ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਜਨਵਰੀ ਨੂੰ ਹੋਵੇਗੀ। ਉਮੀਦਵਾਰ ਕੋਲ 20 ਜਨਵਰੀ ਤੱਕ ਆਪਣੀ ਉਮੀਦਵਾਰੀ ਪੱਤਰ ਵਾਪਸ ਲੈਣ ਦਾ ਸਮਾਂ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/