Delhi Assembly Elections : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਵੋਟਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 5ਫਰਵਰੀ(ਵਿਸ਼ਵ ਵਾਰਤਾ) ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਬੁੱਧਵਾਰ ਸਵੇਰੇ 7 ਵਜੇ ਸ਼ੁਰੂ ਹੋਈ। 1.56 ਕਰੋੜ ਲੋਕ ਸ਼ਾਮ 6 ਵਜੇ ਤੱਕ ਵੋਟ ਪਾ ਸਕਣਗੇ। ਦਿੱਲੀ ਚੋਣ ਮੈਦਾਨ ਵਿੱਚ 699 ਉਮੀਦਵਾਰ ਹਨ। 2696 ਪੋਲਿੰਗ ਸਟੇਸ਼ਨਾਂ ‘ਤੇ 13766 ਬੂਥ ਬਣਾਏ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਤੇ ਦਿੱਲੀ ਦੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਮੋਦੀ ਨੇ ਸੋਸ਼ਲ ਮੀਡੀਆ ਤੇ ਲਿਖਿਆ “ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ ਸੀਟਾਂ ਲਈ ਅੱਜ ਵੋਟਿੰਗ ਹੋਵੇਗੀ। ਮੈਂ ਇੱਥੋਂ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਆਪਣੀ ਕੀਮਤੀ ਵੋਟ ਪਾਉਣ। ਇਸ ਮੌਕੇ ‘ਤੇ, ਪਹਿਲੀ ਵਾਰ ਵੋਟ ਪਾਉਣ ਜਾ ਰਹੇ ਸਾਰੇ ਨੌਜਵਾਨ ਦੋਸਤਾਂ ਨੂੰ ਮੇਰੀਆਂ ਵਿਸ਼ੇਸ਼ ਸ਼ੁਭਕਾਮਨਾਵਾਂ। ਯਾਦ ਰੱਖੋ- ਪਹਿਲਾਂ ਵੋਟ, ਫਿਰ ਜਲਪਾਨ!”
https://x.com/narendramodi/status/1886950026426892305
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/