Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!
CM ਰੇਖਾ ਗੁਪਤਾ, ਹੇਮਾ ਮਾਲਿਨੀ ਸਣੇ ਦਿੱਗਜ ਆਗੂਆਂ ਨੇ ਵਿਰੋਧੀ ਧਿਰ ਖ਼ਿਲਾਫ਼ ਖੋਲ੍ਹਿਆ ਮੋਰਚਾ
ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ): ਲੋਕ ਸਭਾ ਵਿੱਚ ਸੰਵਿਧਾਨ (131ਵੀਂ ਸੋਧ) ਬਿੱਲ ਪਾਸ ਨਾ ਹੋਣ ਨੂੰ ਲੈ ਕੇ ਐਨਡੀਏ ਆਗੂਆਂ ਨੇ ਅੱਜ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤਾ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮਹਿਲਾ ਸੰਸਦ ਮੈਂਬਰਾਂ ਦੇ ਨਾਲ ਰਾਹੁਲ ਗਾਂਧੀ ਦੇ ਘਰ ਵੱਲ ਮਾਰਚ ਕੀਤਾ।ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ। ਰੋਸ ਪ੍ਰਦਰਸ਼ਨ ਦੌਰਾਨ ਕੇਂਦਰੀ ਰਾਜ ਮੰਤਰੀ ਰਕਸ਼ਾ ਖੜਸੇ, ਭਾਜਪਾ ਸੰਸਦ ਮੈਂਬਰ ਬਾਂਸੁਰੀ ਸਵਰਾਜ ਅਤੇ ਕਮਲਜੀਤ ਸਹਿਰਾਵਤ ਨੂੰ ਹਿਰਾਸਤ ਵਿੱਚ ਲਿਆ ਗਿਆ, ਹਾਲਾਂਕਿ ਇਨ੍ਹਾਂ ਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ।
ਇਸ ਪ੍ਰਦਰਸ਼ਨ ਦੀ ਅਗਵਾਈ ਖ਼ੁਦ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਭਾਜਪਾ ਆਗੂ ਵੀਰੇਂਦਰ ਸਚਦੇਵਾ ਕਰ ਰਹੇ ਸਨ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਵੀ ਮੌਜੂਦ ਹਨ।ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਵਿਰੋਧੀਆਂ ਨੇ ਬਿੱਲ ਪਾਸ ਨਹੀਂ ਹੋਣ ਦਿੱਤਾ, ਇਸ ਲਈ ਅਸੀਂ ਸਾਰੇ ਇੱਥੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ। ਭਾਰਤ ਦੀਆਂ ਔਰਤਾਂ ਮਿਲ ਕੇ ਇਹ ਮੁਹਿੰਮ ਚਲਾ ਰਹੀਆਂ ਹਨ। ਕੱਲ੍ਹ ਸਾਡੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੇ ਬਿੱਲ ਪਾਸ ਨਹੀਂ ਹੋਣ ਦਿੱਤਾ, ਜਿਸ ਤੋਂ ਅਸੀਂ ਬਹੁਤ ਨਿਰਾਸ਼ ਹਾਂ। ਪੂਰੇ ਭਾਰਤ ਵਿੱਚ ਔਰਤਾਂ ਇਸ ਦਾ ਵਿਰੋਧ ਕਰ ਰਹੀਆਂ ਹਨ।
ਦੂਜੇ ਪਾਸੇ, ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਨੇ ਕਿਹਾ, “ਕੱਲ੍ਹ ਲੋਕ ਸਭਾ ਵਿੱਚ ਜੋ ਹੋਇਆ, ਉਹ ਲੋਕਤੰਤਰ ਦੀ ਬਹੁਤ ਵੱਡੀ ਜਿੱਤ ਹੈ। ਸਰਕਾਰ ਹੱਦਬੰਦੀ ਅਤੇ ਮਹਿਲਾ ਰਾਖਵੇਂਕਰਨ ਰਾਹੀਂ ਸੱਤਾ ਵਿੱਚ ਬਣੇ ਰਹਿਣ ਦੀ ਸਾਜ਼ਿਸ਼ ਕਰ ਰਹੀ ਸੀ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























