Delhi ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ: ਕੇਜਰੀਵਾਲ
- – ਅਰਵਿੰਦ ਕੇਜਰੀਵਾਲ ਨੇ ਜਤਾਇਆ ਖਦਸ਼ਾ
- ‘ਆਪ’ ਦੇ ਸੀਨੀਅਰ ਆਗੂਆਂ ਦੇ ਘਰਾਂ ‘ਤੇ ਹੋਵੇਗੀ ਛਾਪੇਮਾਰੀ
ਨਵੀ ਦਿੱਲੀ : ਦਿੱਲੀ (Delhi) ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਖਦਸ਼ਾ ਪ੍ਰਗਟਾਇਆ ਕਿ ਆਉਣ ਵਾਲੇ ਦਿਨਾਂ ‘ਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਘਰਾਂ ‘ਤੇ ਛਾਪੇਮਾਰੀ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਆਤਿਸ਼ੀ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਗਈ ਹੈ।
ਐਕਸ ‘ਤੇ ਪੋਸਟ ਕਰਕੇ ਅਰਵਿੰਦ ਕੇਜਰੀਵਾਲ ਨੇ ਇਹ ਖਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ ” ਇਹ ਲੋਕ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਬਹੁਤ ਪਰੇਸ਼ਾਨ ਹੋ ਗਏ ਹਨ। ਉਨ੍ਹਾਂ ਨੇ ਅਗਲੇ ਕੁਝ ਦਿਨਾਂ ‘ਚ ਝੂਠਾ ਕੇਸ ਬਣਾ ਕੇ ਆਤਿਸ਼ੀ ਜੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾਈ ਹੈ। ਇਸ ਤੋਂ ਪਹਿਲਾਂ ‘ਆਪ’ ਦੇ ਸੀਨੀਅਰ ਆਗੂਆਂ ‘ਤੇ ਛਾਪੇਮਾਰੀ ਕੀਤੀ ਜਾਵੇਗੀ।ਮੈਂ ਇਸ ਬਾਰੇ ਅੱਜ 12 ਵਜੇ ਪ੍ਰੈਸ ਕਾਨਫਰੰਸ ਕਰਾਂਗਾ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/