Delhi CM Rekha Gupta ‘ਤੇ ਹਮਲਾ ਕਰਨ ਵਾਲੇ ਦੀ ਪਹਿਲੀ ਤਸਵੀਰ ਆਈ ਸਾਹਮਣੇ
– ਭਾਰਤੀ ਜਨਤਾ ਪਾਰਟੀ ਨੇ ਪੂਰੀ ਘਟਨਾ ਦੀ ਕੀਤੀ ਨਿੰਦਾ
ਨਵੀ ਦਿੱਲੀ, 20 ਅਗਸਤ 2025 (ਵਿਸ਼ਵ ਵਾਰਤਾ): ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲੇ (Delhi CM Rekha Gupta) ਦੀ ਖ਼ਬਰ ਹੈ। ਇਹ ਘਟਨਾ ਦਿੱਲੀ ਦੇ ਸੀਐਮ ਹਾਊਸ ਵਿੱਚ ਵਾਪਰੀ। ਮੁੱਖ ਮੰਤਰੀ ਰੇਖਾ ਸੀਐਮ ਹਾਊਸ ਵਿੱਚ ਜਨਤਕ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਦੋਸ਼ੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹਮਲੇ ਦੀ ਪੁਸ਼ਟੀ ਕਰਦੇ ਹੋਏ, ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਨੇ ਇੱਕ ਬਿਆਨ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ- ਅੱਜ ਜਨਤਕ ਸੁਣਵਾਈ ਦੌਰਾਨ ਇੱਕ ਵਿਅਕਤੀ ਨੇ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ (Delhi CM Rekha Gupta) ਕੀਤਾ। ਉਸਨੂੰ ਦਿੱਲੀ ਪੁਲਿਸ ਨੇ ਫੜ ਲਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੁਲਜ਼ਮ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਗੁਜਰਾਤ ਦੇ ਰਾਜਕੋਟ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਣਕਾਰੀ ਵਿੱਚ ਮੁਲਜ਼ਮ ਨੇ ਆਪਣਾ ਨਾਮ ਰਾਜੇਸ਼ ਭਾਈ ਖੀਮਜੀ ਭਾਈ ਸਾਕਾਰੀਆ ਦੱਸਿਆ ਹੈ। ਭਾਰਤੀ ਜਨਤਾ ਪਾਰਟੀ ਨੇ ਇਸ ਪੂਰੀ ਘਟਨਾ ਦੀ ਨਿੰਦਾ ਕੀਤੀ ਹੈ। ਭਾਜਪਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਵੀਰਵਾਰ ਸਵੇਰੇ ਸਿਵਲ ਲਾਈਨਜ਼ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ ‘ਤੇ ਆਯੋਜਿਤ ‘ਜਨਤਕ ਸੁਣਵਾਈ’ ਪ੍ਰੋਗਰਾਮ ਦੌਰਾਨ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ।
ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਮੁਲਜ਼ਮ ਨੇ ਮੁੱਖ ਮੰਤਰੀ ਦਾ ਹੱਥ ਫੜ ਕੇ ਖਿੱਚਣ ਦੀ ਕੋਸ਼ਿਸ਼ ਕੀਤੀ, ਝੜਪ ਹੋਈ ਅਤੇ ਉਨ੍ਹਾਂ ਦਾ ਸਿਰ ਮੇਜ਼ ਦੇ ਕੋਨੇ ਨਾਲ ਟਕਰਾ ਗਿਆ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ ਗੁਪਤਾ ਦੀ ਹਾਲਤ ਸਥਿਰ ਐਲਾਨੀ ਹੈ। ਘਟਨਾ ਤੋਂ ਬਾਅਦ, ਦਿੱਲੀ ਦੇ ਮੁੱਖ ਸਕੱਤਰ ਅਤੇ ਕਈ ਮੰਤਰੀ ਰੇਖਾ ਗੁਪਤਾ ਦੀ ਹਾਲਤ ਜਾਣਨ ਲਈ ਸੀਐਮ ਹਾਊਸ ਪਹੁੰਚੇ ਹਨ। ਮੁੱਖ ਮੰਤਰੀ ਦਾ ਇੱਥੇ ਇਲਾਜ ਚੱਲ ਰਿਹਾ ਹੈ।
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਅਤੇ ‘ਆਪ’ ਆਗੂ ਆਤਿਸ਼ੀ ਨੇ ਵੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ X ‘ਤੇ ਲਿਖਿਆ- ਰੇਖਾ ਗੁਪਤਾ ‘ਤੇ ਹਮਲਾ ਬਹੁਤ ਨਿੰਦਣਯੋਗ ਹੈ। ਲੋਕਤੰਤਰ ਵਿੱਚ, ਅਸਹਿਮਤੀ ਅਤੇ ਵਿਰੋਧ ਲਈ ਜਗ੍ਹਾ ਹੁੰਦੀ ਹੈ, ਪਰ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੁੰਦੀ। ਉਮੀਦ ਹੈ ਕਿ ਦਿੱਲੀ ਪੁਲਿਸ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਆਸ ਕਰਦੇ ਹਾਂ ਕਿ ਮੁੱਖ ਮੰਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























