Delhi ਵਿਧਾਨ ਸਭਾ ਚੋਣਾਂ : ਕਾਂਗਰਸ ਨੇ 21 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 13ਦਸੰਬਰ(ਵਿਸ਼ਵ ਵਾਰਤਾ) ਕਾਂਗਰਸ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ।
ਕਾਂਗਰਸ ਵੱਲੋਂ 21 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ।
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਦੇ ਲਈ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਚੋਣ ਅਧਿਕਾਰੀ, ਦਿੱਲੀ ਪੁਲਿਸ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ। ਇਨ੍ਹਾਂ ਤਿਆਰੀਆਂ ਨੂੰ ਦੇਖਦਿਆਂ ਲੱਗਦਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/