Delhi ‘ਚ ਕੋਰੋਨਾ ਨਾਲ ਪਹਿਲੀ ਮੌਤ
– 60 ਸਾਲਾਂ ਔਰਤ ਨੇ ਤੋੜਿਆ ਦਮ

ਨਵੀ ਦਿੱਲੀ, 31 ਮਈ (ਵਿਸ਼ਵ ਵਾਰਤਾ): ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ-ਐਨਸੀਆਰ ਵਿੱਚ ਜਿਸ ਤਰ੍ਹਾਂ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵੱਧ ਰਹੇ ਹਨ, ਉਨ੍ਹਾਂ ਨੇ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ (Delhi) ਵਿੱਚ ਕੋਰੋਨਾ ਕਾਰਨ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 60 ਸਾਲਾ ਔਰਤ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਕੋਰੋਨਾ ਕਾਰਨ ਮਰੀਜ਼ ਦੀ ਮੌਤ ਤੋਂ ਪਹਿਲਾਂ ਉਸਨੂੰ ਅਸਹਿ ਪੇਟ ਦਰਦ ਅਤੇ ਉਲਟੀਆਂ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਾਂਚ ਕਰਨ ‘ਤੇ ਉਸ ‘ਚ Acute Intestinal Obstruction ਪਾਇਆ ਗਿਆ, ਜਿਸ ਤੋਂ ਬਾਅਦ ਤੁਰੰਤ ਲੈਪਰੋਟੋਮੀ (ਪੇਟ ਦੀ ਸਰਜਰੀ) ਕੀਤੀ ਗਈ। ਜਦੋਂ ਆਪ੍ਰੇਸ਼ਨ ਤੋਂ ਬਾਅਦ ਰੁਟੀਨ ਟੈਸਟ ਕੀਤੇ ਗਏ, ਤਾਂ ਕੋਵਿਡ ਦੀ ਪੁਸ਼ਟੀ ਹੋਈ।
ਇਸ ਸਾਲ ਦਿੱਲੀ ਵਿੱਚ ਕੋਰੋਨਾ ਕਾਰਨ ਮੌਤ ਦਾ ਇਹ ਪਹਿਲਾ ਮਾਮਲਾ ਹੈ। ਦੱਸ ਦਈਏ ਕਿ ਦਿੱਲੀ-ਐਨਸੀਆਰ ਦੇ ਅੰਕੜਿਆਂ ਅਨੁਸਾਰ, ਹੁਣ ਤੱਕ ਦਿੱਲੀ ਵਿੱਚ 294 ਤੋਂ ਵੱਧ ਸੰਕਰਮਿਤ ਲੋਕ ਪਾਏ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ‘ਚ 511 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਲਾਗ ਕਾਰਨ 7 ਲੋਕਾਂ ਦੀ ਜਾਨ ਚਲੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























