-
Delhi : ਦਿੱਲੀ ਦੇ ਮੁੱਖ ਮੰਤਰੀ ਦਾ ਐਲਾਨ ਅੱਜ
- ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਮੁੱਖ ਮੰਤਰੀ ਦੇ ਨਾਮ ਤੇ ਲੱਗੇਗੀ ਮੋਹਰ
- ਕੱਲ੍ਹ ਨੂੰ ਰਾਮਲੀਲਾ ਮੈਦਾਨ ਵਿੱਚ ਹੋਵੇਗਾ ਸਹੁੰ ਚੁੱਕ ਸਮਾਗਮ
ਚੰਡੀਗੜ੍ਹ, 19ਫਰਵਰੀ(ਵਿਸ਼ਵ ਵਾਰਤਾ) Delhi : ਦਿੱਲੀ ਵਿਧਾਨ ਸਭਾ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਕੌਣ ਬਣੇਗਾ ਮੁੱਖ ਮੰਤਰੀ? ਇਸ ਸਵਾਲ ਦਾ ਜਵਾਬ ਅੱਜ ਦਿੱਲੀ (Delhi) ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ 11 ਦਿਨ ਬਾਅਦ ਮਿਲ ਜਾਵੇਗਾ।

ਅੱਜ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਮ ਸਾਹਮਣੇ ਆਵੇਗਾ। ਇਸ ਦੇ ਲਈ ਵਿਧਾਇਕ ਦਲ ਦੀ ਇੱਕ ਮੀਟਿੰਗ ਹੋਵੇਗੀ,ਜਿਸ ਵਿੱਚ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਹੋਵੇਗਾ। ਪਾਰਟੀ ਪ੍ਰਧਾਨ ਜੇਪੀ ਨੱਡਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਮੁੱਖ ਮੰਤਰੀ ਚੁਣੇ ਹੋਏ ਵਿਧਾਇਕਾਂ ਵਿੱਚੋਂ ਹੋਵੇਗਾ। ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਹੁੰ ਚੁੱਕ ਸਮਾਗਮ ਕੱਲ੍ਹ 20 ਫਰਵਰੀ ਨੂੰ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਦਿੱਲੀ (Delhi) ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਫਰਵਰੀ ਨੂੰ ਆਏ ਸਨ ਅਤੇ ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕਣ ਦੀ ਤਰੀਕ 20 ਫਰਵਰੀ ਤੈਅ ਕੀਤੀ ਗਈ ਹੈ। ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਜਿਸ ਵਿੱਚ ਪਾਰਟੀ ਵਰਕਰ, ਹੋਰ ਰਾਜਾਂ ਦੇ ਮੁੱਖ ਮੰਤਰੀਆਂ ਤੋਂ ਲੈ ਕੇ ਦੇਸ਼ ਦੇ ਵੱਡੇ ਉਦਯੋਗਪਤੀਆਂ ਤੱਕ, ਫਿਲਮੀ ਹਸਤੀਆਂ ਨਾਲ ਜੁੜੇ ਲੋਕ ਸ਼ਾਮਲ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























