Delhi ‘ਚ ਡਬਲ Murder: ਇਲਾਕੇ ‘ਚ ਦਹਿਸ਼ਤ ਦਾ ਮਾਹੌਲ
– ਦੋ ਦੋਸਤਾਂ ਨੇ ਇੱਕ ਦੂਜੇ ‘ਤੇ ਚਾਕੂਆਂ ਨਾਲ ਕੀਤੇ ਕਈ ਵਾਰ, ਦੋਵਾਂ ਦੀ ਮੌਤ

ਨਵੀ ਦਿੱਲੀ 14 ਜੁਲਾਈ (ਵਿਸ਼ਵ ਵਾਰਤਾ): ਰਾਜਧਾਨੀ ਦਿੱਲੀ (Delhi) ਵਿੱਚ ਦੋਹਰੇ ਕਤਲ ਦੀ ਘਟਨਾ ਨੇ ਸਨਸਨੀ ਫੈਲਾ ਦਿੱਤੀ ਹੈ। ਇਥੇ ਦੋ ਜਿਗਰੀ ਦੋਸਤਾਂ ਨੇ ਇੱਕ ਦੂਜੇ ਨੂੰ ਮਾਰ ਮੁਕਾਇਆ ਹੈ । ਘਟਨਾ ਦੀ ਜਾਣਕਾਰੀ ਮਿਲਦੇ ਹੀ ਖਿਆਲਾ ਥਾਣਾ ਅਤੇ ਤਿਲਕ ਨਗਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਪੱਛਮੀ ਦਿੱਲੀ ਦੇ ਤਿਲਕ ਨਗਰ ਥਾਣਾ ਖੇਤਰ ਵਿੱਚ ਇੱਕ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਨਾਂ ਦੋਸਤਾਂ ਨੇ ਇੱਕ ਦੂਜੇ ‘ਤੇ ਚਾਕੂ ਨਾਲ ਹਮਲਾ ਕੀਤੇ ਜਿਸ ਵਿੱਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਡੀਸੀਪੀ ਵੈਸਟ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਦੀਪ ਅਤੇ ਆਰਿਫ਼ ਵਜੋਂ ਹੋਈ ਹੈ। ਦੋਵੇਂ ਖਿਆਲਾ ਬੀ ਬਲਾਕ ਦੇ ਰਹਿਣ ਵਾਲੇ ਸਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਦੀਨ ਦਿਆਲ ਉਪਾਧਿਆਏ ਹਸਪਤਾਲ ਭੇਜ ਦਿੱਤਾ ਗਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਦੋਵਾਂ ਵਿਚਕਾਰ ਝਗੜਾ ਕਿਸ ਗੱਲ ਨੂੰ ਲੈ ਕੇ ਹੋਇਆ ਸੀ। ਤਿਲਕ ਨਗਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























