Delhi Election 2025: ਕੇਜਰੀਵਾਲ ਨੇ ਕੀਤਾ ਇੱਕ ਹੋਰ ਵੱਡਾ ਐਲਾਨ
- ਦਿੱਲੀ ਚ ਕਿਰਾਏਦਾਰਾਂ ਨੂੰ ਮਿਲੇਗੀ ਇਹ ਵੱਡੀ ਸਹੂਲਤ
ਨਵੀ ਦਿੱਲੀ, 18 ਜਨਵਰੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਚੋਣਾਂ ਜਿੱਤਣ ਤੋਂ ਬਾਅਦ ਅਸੀਂ ਕਿਰਾਏਦਾਰਾਂ ਨੂੰ ਵੀ ਮੁਫਤ ਬਿਜਲੀ ਅਤੇ ਪਾਣੀ ਮੁਹੱਈਆ ਕਰਵਾਵਾਂਗੇ। ਦਿੱਲੀ ਵਾਸੀਆਂ ਨੂੰ ਮੁਫਤ ਬਿਜਲੀ ਅਤੇ ਪਾਣੀ ਦੇਣ ਦੀਆਂ ਸਕੀਮਾਂ ਦਿੱਲੀ ਵਿੱਚ ਪਹਿਲਾਂ ਹੀ ਲਾਗੂ ਹਨ। ਹੁਣ ‘ਆਪ’ ਇਸ ਸਕੀਮ ‘ਚ ਕਿਰਾਏਦਾਰਾਂ ਨੂੰ ਵੀ ਸ਼ਾਮਲ ਕਰੇਗੀ।
ਕੇਜਰੀਵਾਲ ਪਹਿਲਾਂ ਵੀ ਦਿੱਲੀ ਦੀ ਜਨਤਾ ਨਾਲ ਕਈ ਵਾਅਦੇ ਕਰ ਚੁੱਕੇ ਹਨ। ‘ਆਪ’ ਵੱਲੋਂ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਔਰਤਾਂ ਲਈ ਡੀਟੀਸੀ ਬੱਸਾਂ ਵਿੱਚ ਮੁਫ਼ਤ ਸਫ਼ਰ ਜਾਰੀ ਰੱਖਣ ਲਈ ਵੀ ਕਿਹਾ ਗਿਆ ਹੈ। ਆਮ ਆਦਮੀ ਪਾਰਟੀ ਨੇ ਬਜ਼ੁਰਗਾਂ ਲਈ ਸੰਜੀਵਨੀ ਯੋਜਨਾ ਦਾ ਐਲਾਨ ਕੀਤਾ ਹੈ। ਇਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਦੇਣ ਦਾ ਐਲਾਨ ਕੀਤਾ। ਇੰਨਾ ਹੀ ਨਹੀਂ ਬਜ਼ੁਰਗਾਂ ਲਈ ਵੱਖਰੀ ਪੈਨਸ਼ਨ ਦੀ ਵਿਵਸਥਾ ਦਾ ਵੀ ਵਾਅਦਾ ਕੀਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/