Delhi Election : ਵੋਟਿੰਗ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਆਤਿਸ਼ੀ ਵਿਰੁੱਧ ਪਰਚਾ ਦਰਜ
ਚੰਡੀਗੜ੍ਹ, 4ਫਰਵਰੀ(ਵਿਸ਼ਵ ਵਾਰਤਾ) ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਕੱਲ੍ਹ 5 ਫਰਵਰੀ ਨੂੰ ਵੋਟਿੰਗ ਹੋਣੀ ਹੈ। ਵੋਟਿੰਗ ਤੋਂ ਇੱਕ ਦਿਨ ਪਹਿਲਾਂ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਆਤਿਸ਼ੀ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਭਾਜਪਾ ਉਮੀਦਵਾਰ ਰਮੇਸ਼ ਬਿਧੂਰੀ ਦੇ ਸਮਰਥਕ ਮਨੀਸ਼ ਬਿਧੂਰੀ ਖ਼ਿਲਾਫ਼ ਵੀ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/