
ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ) Delhi election results : ਦਿੱਲੀ (Delhi) ਵਿਧਾਨ ਸਭਾ ਚੋਣਾਂ ਦੇ ਨਤੀਜੇ ਕੁਝ ਸਮੇਂ ਵਿੱਚ ਆਉਣੇ ਸ਼ੁਰੂ ਹੋ ਜਾਣਗੇ। ਇਸ ਦੌਰਾਨ ਇਹ ਫੈਸਲਾ ਹੋ ਜਾਵੇਗਾ ਕਿ ‘ਆਪ’ ਲਗਾਤਾਰ ਚੌਥੀ ਵਾਰ ਸੱਤਾ ਵਿੱਚ ਆਉਂਦੀ ਹੈ ਜਾਂ 27 ਸਾਲਾਂ ਬਾਅਦ ਕੌਮੀ ਰਾਜਧਾਨੀ ਵਿੱਚ ਭਾਜਪਾ ਸਰਕਾਰ ਬਣਾਉਂਦੀ ਹੈ। ਇਸ ਵਾਰ ਚੋਣ ਮੈਦਾਨ ਵਿੱਚ 699 ਉਮੀਦਵਾਰ ਹਨ। ਜ਼ਿਕਰਯੋਗ ਹੈ ਕਿ 5 ਫਰਵਰੀ ਨੂੰ 70 ਸੀਟਾਂ ਲਈ 60.54% ਵੋਟਿੰਗ ਹੋਈ ਹੈ। ਵੋਟਾਂ ਦੀ ਗਿਣਤੀ ਸਵੇਰੇ 19 ਗਿਣਤੀ ਕੇਂਦਰਾਂ ‘ਤੇ ਸਖ਼ਤ ਸੁਰੱਖਿਆ ਹੇਠ ਸ਼ੁਰੂ ਹੋਵੇਗੀ। ਵੋਟਾਂ ਦੀ ਗਿਣਤੀ ਦਾ ਪਹਿਲਾ ਰੁਝਾਨ ਸਵੇਰੇ ਨੌਂ ਵਜੇ ਤੋਂ ਬਾਅਦ ਆਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/