Delhi Election Results : ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ : ਅਮਿਤ ਸ਼ਾਹ
ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ)Delhi Election Results : ਭਾਜਪਾ 27 ਸਾਲਾਂ ਬਾਅਦ ਦਿੱਲੀ ਵਿੱਚ ਵਾਪਸੀ ਕਰ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਹਰਾਇਆ ਹੈ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 2013 ਤੋਂ ਇਸ ਸੀਟ ‘ਤੇ ਕਾਬਜ਼ ਸਨ। ਇਸ ਦੌਰਾਨ, ਕੇਜਰੀਵਾਲ ਨੂੰ ਹਰਾਉਣ ਵਾਲੇ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਹਨ। ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ਵਿਖੇ ਜਸ਼ਨ ਜਾਰੀ ਹਨ।
ਚੋਣ ਨਤੀਜਿਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਹਨਾਂ ਨੇ ਆਮ ਆਦਮੀ ਪਾਰਟੀ ਤੇ ਤੰਝ ਕਸਦਿਆਂ ਲਿਖਿਆ “ਦਿੱਲੀ ਦੇ ਲੋਕਾਂ ਨੇ ਦਿਖਾ ਦਿੱਤਾ ਹੈ ਕਿ ਜਨਤਾ ਨੂੰ ਵਾਰ-ਵਾਰ ਝੂਠੇ ਵਾਅਦਿਆਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਆਪਣੀਆਂ ਵੋਟਾਂ ਨਾਲ, ਜਨਤਾ ਨੇ ਗੰਦੀ ਯਮੁਨਾ, ਗੰਦੇ ਪੀਣ ਵਾਲੇ ਪਾਣੀ, ਟੁੱਟੀਆਂ ਸੜਕਾਂ, ਭਰੇ ਹੋਏ ਸੀਵਰੇਜ ਅਤੇ ਹਰ ਗਲੀ ਵਿੱਚ ਖੁੱਲ੍ਹੀਆਂ ਸ਼ਰਾਬ ਦੀਆਂ ਦੁਕਾਨਾਂ ਦਾ ਹੁੰਗਾਰਾ ਭਰਿਆ ਹੈ।” ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਪੋਸਟ ਵਿੱਚ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਹੈ।
https://x.com/AmitShah/status/1888136031695950225
https://x.com/AmitShah/status/1888135915069206965
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/