Delhi Election Results :ਵੱਡਾ ਉਲਟਫੇਰ ! ‘ਆਪ‘ ਸੁਪਰੀਮੋ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਹਾਰੇ
ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ)Delhi Election Results : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਹਰਾਇਆ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 2013 ਤੋਂ ਇਸ ਸੀਟ ‘ਤੇ ਕਾਬਜ਼ ਸਨ। ਇਸ ਦੌਰਾਨ, ਕੇਜਰੀਵਾਲ ਨੂੰ ਹਰਾਉਣ ਵਾਲੇ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਹਨ। ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ਵਿਖੇ ਜਸ਼ਨ ਜਾਰੀ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/