Delhi Election : ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਸ਼ੁਰੂ
ਚੰਡੀਗੜ੍ਹ, 5ਫਰਵਰੀ(ਵਿਸ਼ਵ ਵਾਰਤਾ) ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਬੁੱਧਵਾਰ ਸਵੇਰੇ 7 ਵਜੇ ਸ਼ੁਰੂ ਹੋਈ। 1.56 ਕਰੋੜ ਲੋਕ ਸ਼ਾਮ 6 ਵਜੇ ਤੱਕ ਵੋਟ ਪਾ ਸਕਣਗੇ। ਦਿੱਲੀ ਚੋਣ ਮੈਦਾਨ ਵਿੱਚ 699 ਉਮੀਦਵਾਰ ਹਨ। 2696 ਪੋਲਿੰਗ ਸਟੇਸ਼ਨਾਂ ‘ਤੇ 13766 ਬੂਥ ਬਣਾਏ ਗਏ ਹਨ। ਲੋਕ ਸਭਾ ਚੋਣਾਂ ਵਿੱਚ ਇੰਡੀਆ ਬਲਾਕ ਦਾ ਹਿੱਸਾ ਰਹੀਆਂ ਪੰਜ ਪਾਰਟੀਆਂ ਦਿੱਲੀ ਚੋਣਾਂ ਵਿੱਚ ਇੱਕ ਦੂਜੇ ਦੇ ਵਿਰੁੱਧ ਚੋਣ ਲੜ ਰਹੀਆਂ ਹਨ। ਇਨ੍ਹਾਂ ਵਿੱਚੋਂ, ਆਮ ਆਦਮੀ ਪਾਰਟੀਅਤੇ ਕਾਂਗਰਸ ਸਾਰੀਆਂ 70 ਸੀਟਾਂ ‘ਤੇ ਆਹਮੋ-ਸਾਹਮਣੇ ਹਨ। ਚੋਣ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/