Delhi elections 2025 : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੇ ਸੰਕਲਪ ਪੱਤਰ ਤੀਜਾ ਭਾਗ ਕੀਤਾ ਜਾਰੀ
- 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਸਣੇ ਕੀਤੇ ਕਈ ਵੱਡੇ ਐਲਾਨ
- ਅਮਿਤ ਸ਼ਾਹ ਨੇ ਕਿਹਾ- “ਇਹ ਸਿਰਫ ਕੋਰੇ ਵਾਅਦੇ ਨਹੀਂ”
ਨਵੀ ਦਿੱਲੀ, 25 ਜਨਵਰੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਸੰਕਲਪ ਪੱਤਰ ਦਾ ਭਾਗ-3 ਜਾਰੀ ਕੀਤਾ। ਪਾਰਟੀ ਵੱਲੋਂ ਲਗਾਤਾਰ ਤੀਜੀ ਵਾਰ ਕਈ ਵੱਡੇ ਐਲਾਨ ਕੀਤੇ ਗਏ ਹਨ। ਮੈਨੀਫੈਸਟੋ ਜਾਰੀ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਸਿਰਫ਼ ਕੋਰੇ ਵਾਅਦੇ ਨਹੀਂ ਹਨ। ਅਸੀਂ ਚੋਣਾਂ ਨੂੰ ਗੰਭੀਰਤਾ ਨਾਲ ਲੈਂਦੇ ਹਾਂ। ਇਸ ਦੌਰਾਨ ਉਨ੍ਹਾਂ ਕਿਹਾ, ਦੂਸਰੀਆਂ ਪਾਰਟੀਆਂ ਦਾ ਨਾਂ ਲਏ ਬਿਨਾਂ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਭਾਜਪਾ ਲਈ ਸੰਕਲਪ ਪੱਤਰ ਭਰੋਸੇ ਦਾ ਸਵਾਲ ਹੈ। ਖਾਸ ਕਰਕੇ 2014 ਤੋਂ ਮੋਦੀ ਜੀ ਨੇ ਦੇਸ਼ ਦੇ ਅੰਦਰ ਸੰਕਲਪਾਂ ਨੂੰ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਇੱਕ ਲੱਖ ਅੱਠ ਹਜ਼ਾਰ ਲੋਕਾਂ ਨੇ ਆਪਣੇ ਸੁਝਾਅ ਦਿੱਤੇ। 62 ਤਰ੍ਹਾਂ ਦੇ ਗਰੁੱਪਾਂ ਦੀਆਂ ਮੀਟਿੰਗਾਂ ਹੋਈਆਂ। ਇਨ੍ਹਾਂ ਸੁਝਾਵਾਂ, ਦਿੱਲੀ ਦੇ ਬਜਟ ਅਤੇ ਦਿੱਲੀ ਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਸੰਕਲਪ ਪੱਤਰ ਤਿਆਰ ਕੀਤਾ ਗਿਆ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਦਿੱਲੀ ਦੀਆਂ ਵੱਖ-ਵੱਖ ਸੜਕਾਂ ਲਈ 41 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਹਨ। ਇੱਕ ਤਰ੍ਹਾਂ ਨਾਲ ਜੇਕਰ ਨਰਿੰਦਰ ਮੋਦੀ ਜੀ ਅਤੇ ਉਨ੍ਹਾਂ ਦੀ ਕੇਂਦਰ ਸਰਕਾਰ ਦਿੱਲੀ ਵਿੱਚ ਕੰਮ ਨਹੀਂ ਕਰਦੀ ਤਾਂ ਸ਼ਾਇਦ ਦਿੱਲੀ ਰਹਿਣ ਦੇ ਲਾਇਕ ਨਹੀਂ ਬਣਦੀ।
ਵਰਕਰਾਂ ਲਈ 10,000 ਰੁਪਏ ਦੀ ਵਿੱਤੀ ਸਹਾਇਤਾ
ਮਜ਼ਦੂਰਾਂ ਨੂੰ 3 ਲੱਖ ਰੁਪਏ ਦਾ ਦੁਰਘਟਨਾ ਬੀਮਾ
ਦਿੱਲੀ ‘ਚ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ
ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕੀਤੀ ਜਾਵੇਗੀ
ਦਿੱਲੀ ਦੇ ਨੌਜਵਾਨਾਂ ਲਈ 50 ਹਜ਼ਾਰ ਸਰਕਾਰੀ ਨੌਕਰੀਆਂ ਦਾ ਐਲਾਨ
13 ਹਜ਼ਾਰ ਬੱਸਾਂ ਨੂੰ ਈ-ਬੱਸਾਂ ਵਿੱਚ ਤਬਦੀਲ ਕੀਤਾ ਜਾਵੇਗਾ
ਸੀਲ ਕੀਤੀਆਂ 13 ਹਜ਼ਾਰ ਦੁਕਾਨਾਂ ਮੁੜ ਖੋਲ੍ਹੀਆਂ ਜਾਣਗੀਆਂ
1700 ਗੈਰ-ਕਾਨੂੰਨੀ ਕਲੋਨੀਆਂ ਨੂੰ ਕਾਨੂੰਨੀ ਬਣਾਇਆ ਜਾਵੇਗਾ
‘ਕਪੜਾ ਵਰਕਰਜ਼ ਵੈਲਫੇਅਰ ਬੋਰਡ’ ਦਾ ਗਠਨ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/