Delhi ਵਿਧਾਨ ਸਭਾ ਚੋਣਾਂ: ਪ੍ਰਤਾਪ ਸਿੰਘ ਬਾਜਵਾ ਨੂੰ ਮਿਲੀ ਜ਼ਿੰਮੇਵਾਰੀ
- ਪਾਰਟੀ ਹਾਈ ਕਮਾਂਡ ਦਾ ਕੀਤਾ ਧੰਨਵਾਦ
ਨਵੀ ਦਿੱਲੀ, 29 ਜਨਵਰੀ : ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦਿੱਲੀ ਵਿੱਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਇਸ ਵਾਰ ਭਾਜਪਾ ਅਤੇ ਕਾਂਗਰਸ ਵਾਪਸੀ ਲਈ ਪੂਰਾ ਜ਼ੋਰ ਲਗਾ ਰਹੀਆਂ ਹਨ। ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਜ਼ਿੰਮੇਵਾਰੀ ਸੌਪੀ ਹੈ। ਪਾਰਟੀ ਨੇ ਬਾਜਵਾ ਨੂੰ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ। ਜ਼ਿੰਮੇਵਾਰੀ ਮਿਲਦਿਆਂ ਹੀ ਬਾਜਵਾ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਟਵੀਟ ਕੀਤਾ ਕਿ “ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿੱਚ AICC Senior Observer ਦੀ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ। ਮੈਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਵਾਂਗਾ, ਨਾਲ ਹੀ ਇੰਨਾ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਲਈ ਵਧੀਆ ਨਤੀਜੇ ਯਕੀਨੀ ਬਣਾਵਾਂਗਾ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/