Delhi Elections 2025 : ਦਿੱਲੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ
ਜੰਗਪੁਰਾ ਤੋਂ ਸੀਨੀਅਰ ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 3ਫਰਵਰੀ(ਵਿਸ਼ਵ ਵਾਰਤਾ) ਦਿੱਲੀ ਚੋਣਾਂ ਦੀ ਤਰੀਕ ਨਜ਼ਦੀਕ ਆਉਂਦਿਆਂ ਹੀ ਰਾਜਨੀਤਿਕ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਦਿੱਲੀ ਦਾ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਆਗੂ ਮਹਿਤਾਬ ਖਾਨ ਰਾਜਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਾਮਲ ਪਾਰਟੀ ਵਿੱਚ ਸ਼ਾਮਲ ਕਰਵਾਇਆ।
https://x.com/msisodia/status/1886309336424558733
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/