Delhi elections: ਅੱਜ 12 ਵਜੇ ਵੱਡਾ ਐਲਾਨ ਕਰਨਗੇ ਕੇਜਰੀਵਾਲ
- 5 ਫਰਵਰੀ ਨੂੰ ਹੋਵੇਗੀ ਸਾਰੀਆਂ 70 ਸੀਟਾਂ ‘ਤੇ ਵੋਟਿੰਗ
ਨਵੀ ਦਿੱਲੀ, 14 ਜਨਵਰੀ : ਦਿੱਲੀ ਵਿੱਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇਕ ਵੱਡਾ ਐਲਾਨ ਕਰਨ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਐਲਾਨ ਕੀਤਾ ਕਿ ਉਹ ਦੁਪਹਿਰ 12 ਵਜੇ ਇਕ ਵੱਡਾ ਐਲਾਨ ਕਰਨ ਜਾ ਰਹੇ ਹਨ।
‘ਆਪ’ ਅਤੇ ਭਾਜਪਾ ਵਿਚਾਲੇ ਪੋਸਟਰ ਵਾਰ ਵੀ ਜਾਰੀ ਹੈ। ‘ਆਪ’ ਨੇ ਮੰਗਲਵਾਰ ਸਵੇਰੇ ਪੀਐਮ ਮੋਦੀ ਦਾ ਪੋਸਟਰ ਜਾਰੀ ਕੀਤਾ। ਜਿਸ ਵਿੱਚ ਉਨ੍ਹਾਂ ਨੇ ਪੀਐਮ ਮੋਦੀ ਨੂੰ ਰਾਜਾ ਬਾਬੂ ਦੱਸਿਆ। ਇਸ ਪੋਸਟਰ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਲਿਖਿਆ- “2700 ਕਰੋੜ ਰੁਪਏ ਦੇ ਮਹਿਲ ਵਿੱਚ ਰਹਿਣ ਵਾਲੇ ਰਾਜਾ ਬਾਬੂ”
ਦੱਸ ਦਈਏ ਕਿ ਦਿੱਲੀ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ। ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/