Delhi elections: ਜੇਪੀ ਨੱਡਾ ਦੀ ਪ੍ਰਧਾਨਗੀ ਹੇਠ ਹੋਈ ਭਾਜਪਾ ਕੋਰ ਕਮੇਟੀ ਦੀ ਬੈਠਕ
- ਉਮੀਦਵਾਰਾਂ ਦੀ ਦੂਜੀ ਸੂਚੀ ਅੱਜ ਹੋ ਸਕਦੀ ਹੈ ਜਾਰੀ
- ਜਾਣੋ ਕਿਸਦੇ ਨਾਮ ‘ਤੇ ਲੱਗੇਗੀ ਮੋਹਰ
ਨਵੀ ਦਿੱਲੀ, 10 ਜਨਵਰੀ : ਦਿੱਲੀ ਚੋਣ (Delhi elections) ਦੰਗਲ ਦਾ ਐਲਾਨ ਹੋ ਚੁੱਕਾ ਹੈ। ਚੋਣਾਂ 5 ਫਰਵਰੀ ਨੂੰ ਹੋਣੀਆਂ ਹਨ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣੇ ਹਨ। ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਦਕਿ ਭਾਜਪਾ ਨੇ 29 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਕਾਂਗਰਸ ਨੇ 48 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਚੋਣਾਂ ਨੂੰ ਲੈ ਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੇ ਘਰ ਭਾਜਪਾ ਕੋਰ ਕਮੇਟੀ ਦੀ ਬੈਠਕ ਹੋਈ। ਗ੍ਰਹਿ ਮੰਤਰੀ ਅਮਿਤ ਸ਼ਾਹ ਬੈਠਕ ਲਈ ਨੱਡਾ ਦੇ ਘਰ ਪਹੁੰਚੇ।
ਮੀਡੀਆ ਰਿਪੋਰਟਾਂ ਮੁਤਾਬਕ ਬੈਠਕ ‘ਚ ਦਿੱਲੀ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਚਰਚਾ ਹੋਈ। ਪਾਰਟੀ ਜਲਦ ਹੀ ਕਰੀਬ 30 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਸਕਦੀ ਹੈ। ਇਸ ਵਿੱਚ ਸਾਬਕਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੂੰ ਵੀ ਉਮੀਦਵਾਰ ਬਣਾਇਆ ਜਾ ਸਕਦਾ ਹੈ। ਸਾਬਕਾ ਕੇਂਦਰੀ ਮੰਤਰੀ ਹਰਸ਼ਵਰਧਨ ਦੇ ਨਾਮ ਦਾ ਐਲਾਨ ਵੀ ਹੋ ਸਕਦਾ ਹੈ। ਹਾਲਾਂਕਿ ਇਸ ਬਾਰੇ ਅਜੇ ਸਿਰਫ ਚਰਚਾ ਹੋ ਰਹੀ ਹੈ। ਅੰਤਿਮ ਫੈਸਲਾ ਕੇਂਦਰੀ ਪੱਧਰ ‘ਤੇ ਹੀ ਲਿਆ ਜਾਣਾ ਹੈ। ਇਸ ਤੋਂ ਪਹਿਲਾ ਭਾਜਪਾ ਨੇ 29 ਉਮੀਦਵਾਰਾਂ ਵਾਲੀ ਪਹਿਲੀ ਸੂਚੀ 4 ਜਨਵਰੀ ਨੂੰ ਜਾਰੀ ਕੀਤੀ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/