Delhi ਚੋਣਾਂ: ਭਾਜਪਾ ਵੱਲੋਂ ਸੰਕਲਪ ਪੱਤਰ ਦਾ ਦੂਜਾ ਭਾਗ ਜਾਰੀ
- ਵਿਦਿਆਰਥੀਆਂ ਲਈ PG ਤਕ ਮੁਫਤ ਸਿੱਖਿਆ ਸਮੇਤ ਕੀਤੇ ਇਹ ਵਾਅਦੇ
ਨਵੀ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਸੰਕਲਪ ਪੱਤਰ’ ਜਾਰੀ ਕੀਤਾ। ਭਾਜਪਾ ਤਿੰਨ ਪੜਾਵਾਂ ਵਿੱਚ ਸੰਕਲਪ ਪੱਤਰ ਜਾਰੀ ਕਰ ਰਹੀ ਹੈ। ਜਿਸ ਦਾ ਦੂਜਾ ਭਾਗ ਅੱਜ ਜਾਰੀ ਕੀਤਾ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਸਾਂਸਦ ਅਨੁਰਾਗ ਠਾਕੁਰ ਨੇ ‘ਸੰਕਲਪ ਪੱਤਰ’ ਦਾ ਦੂਜਾ ਭਾਗ ਜਾਰੀ ਕੀਤਾ ਹੈ। ਜਿਸ ਵਿੱਚ ਦਿੱਲੀ ਵਾਸੀਆਂ ਨਾਲ ਕਈ ਵਾਅਦੇ ਕੀਤੇ ਗਏ ਹਨ।
ਇਸ ‘ਚ ਕਿਹਾ ਗਿਆ ਹੈ ਕਿ ਜੇਕਰ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਦਿੱਲੀ ਦੇ ਲੋੜਵੰਦ ਵਿਦਿਆਰਥੀਆਂ ਨੂੰ ਕੇਜੀ ਤੋਂ ਪੀਜੀ ਤੱਕ ਮੁਫਤ ਸਿੱਖਿਆ ਪ੍ਰਦਾਨ ਕਰੇਗੀ। ਨਾਲ ਹੀ, ਦਿੱਲੀ ਵਿੱਚ ਪੌਲੀਟੈਕਨਿਕ ਅਤੇ ਹੁਨਰ ਕੇਂਦਰਾਂ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ 1000 ਰੁਪਏ ਮਹੀਨਾ ਦੇਣ ਲਈ ਅੰਬੇਡਕਰ ਵਜ਼ੀਫ਼ਾ ਯੋਜਨਾ ਸ਼ੁਰੂ ਕੀਤੀ ਜਾਵੇਗੀ।
ਅਨੁਰਾਗ ਠਾਕੁਰ ਨੇ ਕਿਹਾ ਕਿ ਸੱਤਾ ‘ਚ ਆਉਣ ‘ਤੇ ਘਰੇਲੂ ਸਹਾਇਕਾਂ ਨੂੰ 10 ਲੱਖ ਰੁਪਏ ਦਾ ਜੀਵਨ ਬੀਮਾ ਅਤੇ 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ‘ਆਪ’ ਸਰਕਾਰ ਦੀਆਂ ਬੇਨਿਯਮੀਆਂ ਅਤੇ ਘੁਟਾਲਿਆਂ ਦੀ ਵੀ ਐਸਆਈਟੀ ਜਾਂਚ ਕਰਵਾਈ ਜਾਵੇਗੀ।
ਇਸ ਤੋਂ ਇਲਾਵਾ ਇੱਕ ਆਟੋ-ਟੈਕਸੀ ਡਰਾਈਵਰ ਭਲਾਈ ਬੋਰਡ ਦੀ ਸਥਾਪਨਾ ਕੀਤੀ ਜਾਵੇਗੀ, ਡਰਾਈਵਰਾਂ ਨੂੰ 10 ਲੱਖ ਰੁਪਏ ਦਾ ਜੀਵਨ ਬੀਮਾ ਅਤੇ 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਪ੍ਰਦਾਨ ਕਰੇਗਾ। ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਜੇਕਰ ਪਾਰਟੀ ਸੱਤਾ ਵਿੱਚ ਆਉਂਦੀ ਹੈ, ਤਾਂ ਯੂਪੀਐਸਸੀ ਅਤੇ ਰਾਜ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ 15,000 ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/