Delhi Elections ਅੱਜ ਨਾਮਜ਼ਦਗੀ ਦਾਖਲ ਨਹੀਂ ਕਰ ਸਕੀ Delhi CM ਆਤਿਸ਼ੀ
- ਜਾਣੋ ਕੀ ਰਿਹਾ ਵੱਡਾ ਕਾਰਨ
ਨਵੀ ਦਿੱਲੀ,13 ਜਨਵਰੀ : ਦਿੱਲੀ ਚੋਣਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (ਆਪ) ਨੇਤਾ ਅਤੇ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਹੈ ਅਤੇ ਹੁਣ ਉਹ ਮਕਰ ਸੰਕ੍ਰਾਂਤੀ ਦੇ ਦਿਨ ਨਾਮਜ਼ਦਗੀ ਭਰੇਗੀ। ਦੱਸਿਆ ਜਾ ਰਿਹਾ ਹੈ ਕਿ ਦੇਰੀ ਕਾਰਨ ਸੀਐੱਮ ਆਤਿਸ਼ੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਅਤੇ ਹੁਣ ਉਹ ਕੱਲ੍ਹ ਨਾਮਜ਼ਦਗੀ ਦਾਖਲ ਕਰਨਗੇ। ਆਤਿਸ਼ੀ ਨੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਅੱਜ ਰੈਲੀ ਕੀਤੀ ਸੀ।
ਆਪਣੀ ਸ਼ਕਤੀ ਪ੍ਰਦਰਸ਼ਨ ਰੈਲੀ ਸ਼ੁਰੂ ਕਰਨ ਤੋਂ ਪਹਿਲਾਂ ਆਪ ਆਗੂ ਆਤਿਸ਼ੀ ਨੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨਾਲ ਗਿਰੀ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਉਹ ਦੇਵੀ ਕਾਲੀ ਨੂੰ ਸਮਰਪਿਤ ਕਾਲਕਾਜੀ ਮੰਦਰ ਪਹੁੰਚੀ ਅਤੇ ਪੂਜਾ ਅਰਚਨਾ ਕੀਤੀ ਅਤੇ ਆਪਣੇ ਚੋਣ ਪ੍ਰਚਾਰ ਲਈ ਆਸ਼ੀਰਵਾਦ ਲਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/