Delhi elections: ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਦਾਖਲ ਕੀਤੀ ਨਾਮਜ਼ਦਗੀ
- 5 ਫਰਵਰੀ ਨੂੰ ਹੋਵੇਗੀ ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਿੰਗ
ਨਵੀ ਦਿੱਲੀ,16 ਜਨਵਰੀ : ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ (Delhi elections) ਹੋਵੇਗੀ। ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਦੱਸ ਦਈਏ ਕਿ ਅੱਜ ਵੀਰਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਨਾਮਜ਼ਦਗੀ ਦਾਖਲ ਕੀਤੀ। ‘ਆਪ’ ਨੇ ਉਨ੍ਹਾਂ ਨੂੰ ਜੰਗਪੁਰਾ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦੇਵੀ ਕਾਲਕਾ ਦੇ ਮੰਦਰ ਵਿੱਚ ਮੱਥਾ ਟੇਕਿਆ।
ਬੀਤੇ ਦਿਨੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜੰਗਪੁਰਾ ਤੋਂ ਚੋਣ ਲੜਨ ਲਈ ਮੈਨੂੰ ਵੱਧ ਤੋਂ ਵੱਧ 40 ਲੱਖ ਰੁਪਏ ਦੀ ਲੋੜ ਸੀ। ਖੁਸ਼ੀ ਨਾਲ ਦੱਸਣਾ ਚਾਹਾਂਗਾ ਕਿ ਦੇਸ਼ ਭਰ ਦੇ ਸਾਥੀਆਂ ਨੇ ਖੁੱਲ੍ਹੇ ਦਿਲ ਨਾਲ ਸਹਿਯੋਗ ਅਤੇ ਸਮਰਥਨ ਕੀਤਾ। 331 ਸਾਥੀਆਂ ਦੀ ਮਦਦ ਨਾਲ ਕੁੱਲ 40 ਲੱਖ ਰੁਪਏ ਇਕੱਠੇ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਸ ਰਾਸ਼ੀ ਦੀ ਵਰਤੋਂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੀਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/