Delhi ਚੋਣਾਂ: ਰਾਘਵ ਚੱਢਾ ਨੇ ‘ਆਪ’ ਉਮੀਦਵਾਰ ਦੇ ਹੱਕ ‘ਚ ਕੱਢਿਆ ਰੋਡ ਸ਼ੋਅ
- ਆਦਰਸ਼ ਨਗਰ ਵਿਧਾਨ ਸਭਾ ਹਲਕੇ ‘ਚ ਕੀਤਾ ਰੋਡ ਸ਼ੋਅ
- ਵੱਡੀ ਗਿਣਤੀ ‘ਚ ਲੋਕਾਂ ਨੇ ਕੀਤੀ ਸ਼ਮੂਲੀਅਤ
ਨਵੀ ਦਿੱਲੀ, 23 ਜਨਵਰੀ : ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਅੱਜ ਆਦਰਸ਼ ਨਗਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਕੇਸ਼ ਕੁਮਾਰ ਗੋਇਲ ਲਈ ਰੋਡ ਸ਼ੋਅ ਕੀਤਾ ਅਤੇ ਜਨਤਾ ਤੋਂ ਆਸ਼ੀਰਵਾਦ ਲਿਆ। ਇਸ ਰੋਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਸਾਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉਸ ਤੋਂ ਪਤਾ ਚੱਲਦਾ ਹੈ ਕਿ ਦਿੱਲੀ ‘ਚ ਫਿਰ ਤੋਂ ਭਾਰੀ ਬਹੁਮਤ ਨਾਲ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੇਗੀ। ਸਾਨੂੰ ਲੋਕਾਂ ਦਾ ਬਹੁਤ ਪਿਆਰ, ਆਸ਼ੀਰਵਾਦ ਅਤੇ ਸਮਰਥਨ ਮਿਲ ਰਿਹਾ ਹੈ।”
ਆਮ ਆਦਮੀ ਪਾਰਟੀ ਨੇ ਰੁਜ਼ਗਾਰ, ਸਿੱਖਿਆ ਅਤੇ ਸਿਹਤ ਵਰਗੇ ਮੁੱਦਿਆਂ ‘ਤੇ ਦਿੱਲੀ ਦੇ ਲੋਕਾਂ ਨਾਲ ਵਾਅਦੇ ਕੀਤੇ ਹਨ। ਪਾਰਟੀ ਨੇ ਦਿੱਲੀ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਪਾਰਟੀ ਨੇ ਦਿੱਲੀ ਦੇ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪਾਣੀ ਮੁਹੱਈਆ ਕਰਵਾਉਣ ਲਈ ਵੀ ਕਈ ਕਦਮ ਚੁੱਕੇ ਹਨ। ਬੇਰੋਜ਼ਗਾਰੀ ਦਾ ਮੁੱਦਾ ਉਠਾਉਂਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਅਗਲੇ 5 ਸਾਲਾਂ ਲਈ ਕੇਜਰੀਵਾਲ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰੁਜ਼ਗਾਰ ਮੁਹੱਈਆ ਕਰਵਾਉਣਾ ਹੋਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤਾਂ ਦੇਸ਼ ਮਜ਼ਬੂਤ ਹੋਵੇਗਾ। ਇਸ ਲਈ ਮੈਂ ਸਮਝਦਾ ਹਾਂ ਕਿ ਆਮ ਆਦਮੀ ਪਾਰਟੀ ਵੱਲੋਂ ਅੱਜ ਕੀਤੇ ਰੁਜ਼ਗਾਰ ਦੇ ਵਾਅਦੇ ਬਹੁਤ ਅਹਿਮ ਹਨ ਅਤੇ ਦਿੱਲੀ ਦੇ ਨੌਜਵਾਨਾਂ ਨੂੰ ਇਹ ਵਾਅਦਾ ਜ਼ਰੂਰ ਪਸੰਦ ਆਵੇਗਾ। ਅਸੀਂ ਉਹ ਕਰਦੇ ਹਾਂ ਜੋ ਅਸੀਂ ਕਹਿੰਦੇ ਹਾਂ, ਇਸ ਲਈ ਅਸੀਂ ਯਕੀਨੀ ਤੌਰ ‘ਤੇ ਆਪਣਾ ਵਾਅਦਾ ਨਿਭਾਵਾਂਗੇ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ, “ਆਮ ਆਦਮੀ ਪਾਰਟੀ ਦਿੱਲੀ ਦੇ ਲੋਕਾਂ ਲਈ ਕੰਮ ਕਰਨ ਲਈ ਵਚਨਬੱਧ ਹੈ। ਸਾਡੀ ਪਾਰਟੀ ਨੇ ਰੁਜ਼ਗਾਰ, ਸਿੱਖਿਆ ਅਤੇ ਸਿਹਤ ਵਰਗੇ ਮੁੱਦਿਆਂ ‘ਤੇ ਦਿੱਲੀ ਦੇ ਲੋਕਾਂ ਨਾਲ ਵਾਅਦੇ ਕੀਤੇ ਹਨ। ਅਸੀਂ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੇ ਹਾਂ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/