Delhi ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਵੱਡਾ ਐਲਾਨ
ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਕੱਲ੍ਹ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ। ਦਿੱਲੀ ਵਿੱਚ 5 ਫਰਵਰੀ ਨੂੰ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ। ਇਸ ਵਿਚਾਲੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਐਲਾਨ ਕੀਤਾ ਹੈ।ਅਕਾਲੀ ਦਲ ਦਿੱਲੀ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੱਕ ਨਿੱਜੀ ਚੈਲਨ ਨਾਲ ਗੱਲ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਉਹਨਾਂ ਕਿਹਾ ਕਿ ਦਿੱਲੀ ਵਿਚ ਕੋਈ ਅਜਿਹੀ ਸੀਟ ਨਹੀਂ ਹੈ ਜਿਥੇ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰ ਕੇ ਚੋਣਾਂ ਜਿੱਤ ਸਕੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/