Delhi Elections: ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਦੀ ਕਾਰ ‘ਤੇ ਪਥਰਾਅ
- ‘ਆਪ’ ਨੇ ਭਾਜਪਾ ‘ਤੇ ਲਾਏ ਦੋਸ਼
ਨਵੀ ਦਿੱਲੀ, 18 ਜਨਵਰੀ : ਨਵੀਂ ਦਿੱਲੀ ਵਿਧਾਨ ਸਭਾ ਹਲਕੇ ‘ਚ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੱਡੀ ‘ਤੇ ਪਥਰਾਅ ਹੋਇਆ ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਕੇਜਰੀਵਾਲ ‘ਤੇ ਹਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਸਿੱਧਾ ਨਿਸ਼ਾਨਾ ਸਾਧਿਆ। ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਘਟਨਾ ਦਾ ਇਕ ਵੀਡੀਓ ਵੀ ਪੋਸਟ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਲਿਖਿਆ ਕਿ “ਕੇਜਰੀਵਾਲ ਜੀ ‘ਤੇ ਜਾਨਲੇਵਾ ਹਮਲਾ ਕਰਨ ਵਾਲਾ ਭਾਜਪਾ ਦਾ ਗੁੰਡਾ ਪ੍ਰਵੇਸ਼ ਵਰਮਾ ਦਾ ਕਰੀਬੀ ਹੈ। ਭਾਜਪਾ ਵਾਲਿਓ, ਕੇਜਰੀਵਾਲ ਤੁਹਾਡੇ ਗੁੰਡਿਆਂ ਦੇ ਇਨ੍ਹਾਂ ਹਮਲਿਆਂ ਤੋਂ ਡਰਨ ਵਾਲੇ ਨਹੀਂ ਹਨ।”
ਦੂਜੇ ਪਾਸੇ ਭਾਜਪਾ ਦਾ ਦੋਸ਼ ਹੈ ਕਿ ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ਨੇ ਆਪਣੀ ਕਾਰ ਨਾਲ ਦੋ ਸਮਰਥਕਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ। ਦੋਵੇਂ ਧਿਰਾਂ ਇੱਕ ਦੂਜੇ ‘ਤੇ ਦੋਸ਼ ਲਗਾ ਰਹੀਆਂ ਹਨ। ‘ਆਪ’ ਨੇ ਪਰਵੇਸ਼ ਵਰਮਾ ਦੇ ਦਾਅਵੇ ਨੂੰ ਗਲਤ ਦੱਸਿਆ ਹੈ ਉਨ੍ਹਾਂ ਕਿਹਾ ਕਿ ਪਰਵੇਸ਼ ਵਰਮਾ ਵੱਲੋਂ ਕੀਤਾ ਜਾ ਰਿਹਾ ਦਾਅਵਾ ਝੂਠਾ ਹੈ। ਇਹ ਹਮਲਾ ਭਾਜਪਾ ਦੇ ਸਥਾਨਕ ਗੁੰਡਿਆਂ ਨੇ ਕੀਤਾ ਸੀ। ਪਰਵੇਸ਼ ਵਰਮਾ ਕੋਲ ਕੋਈ ਵੀਡਿਓ ਹੈ ਤਾਂ ਦਿਖਾਈ ਜਾਵੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/