Delhi: ਯਮੁਨਾ ਪਾਣੀ ਵਿਵਾਦ ‘ਤੇ ਕੇਜਰੀਵਾਲ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ
- CM ਆਤਿਸ਼ੀ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਰਹੇ ਮੌਜੂਦ
ਨਵੀ ਦਿੱਲੀ,31 ਜਨਵਰੀ : ਯਮੁਨਾ ਨਦੀ ‘ਚ ਪ੍ਰਦੂਸ਼ਣ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ। ਦਿੱਲੀ ਦੇ ਸੀਐਮ ਆਤਿਸ਼ੀ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨਾਲ ਮੌਜੂਦ ਰਹੇ।ਚੋਣ ਕਮਿਸ਼ਨ ਨੇ ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਸੀ।
ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ ‘ਤੇ ਪੱਤਰ ਲਿਖਣ ਦੇ ਬਾਵਜੂਦ ਚੋਣ ਕਮਿਸ਼ਨ ਨੇ ਕੋਈ ਨੋਟਿਸ ਨਹੀਂ ਲਿਆ, ਸਗੋਂ ਇਸ ਵਿਰੁੱਧ ਆਵਾਜ਼ ਉਠਾਉਣ ਲਈ ਨੋਟਿਸ ਭੇਜਿਆ ਗਿਆ। ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦੇ ਸੀਐਮ ਸੈਣੀ ਨੇ ਦਿੱਲੀ ਵਿੱਚ ਜ਼ਹਿਰੀਲਾ ਪਾਣੀ ਭੇਜ ਕੇ ਦਿੱਲੀ ਵਿੱਚ ਪਾਣੀ ਦਾ ਸੰਕਟ ਪੈਦਾ ਕਰਨ ਦਾ ਗੁਨਾਹ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਜੁਰਮ ਲਈ ਨਾਇਬ ਸਿੰਘ ਸੈਣੀ ਖਿਲਾਫ ਐੱਫ.ਆਈ.ਆਰ ਦਰਜ ਹੋਣੀ ਚਾਹੀਦੀ ਹੈ।
‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ “ਦਿੱਲੀ ਦੇ ਪਾਣੀ ਨੂੰ ਜ਼ਹਿਰੀਲਾ ਕਰਨ ਦੀ ਭਾਜਪਾ ਦੀ ਸਾਜ਼ਿਸ਼ ਦੀ ਪੂਰੀ ਕਹਾਣੀ ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਦੱਸ ਦਿੱਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਤੱਥਾਂ ਦੇ ਨਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਫਿਰ ਫੈਸਲਾ ਲਿਆ ਜਾਵੇਗਾ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/