Delhi Liquor Scam : ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਅੱਜ
ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਪਹਿਲਾਂ ਹੀ ਮਿਲ ਚੁੱਕੀ ਹੈ ਜ਼ਮਾਨਤ
ਚੰਡੀਗੜ੍ਹ, 17ਜੁਲਾਈ(ਵਿਸ਼ਵ ਵਾਰਤਾ)Delhi Liquor Scam-ਦਿੱਲੀ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਆਖਰੀ ਸੁਣਵਾਈ 2 ਜੁਲਾਈ ਨੂੰ ਹੋਈ ਸੀ ਅਤੇ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਮੰਗਿਆ ਸੀ। ਕੇਜਰੀਵਾਲ ਨੇ 1 ਜੁਲਾਈ ਨੂੰ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਅਤੇ ਰਾਉਸ ਐਵੇਨਿਊ ਅਦਾਲਤ ਦੇ 26 ਜੂਨ ਦੇ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਤਹਿਤ ਉਸ ਨੂੰ 3 ਦਿਨਾਂ ਲਈ ਸੀਬੀਆਈ ਰਿਮਾਂਡ ’ਤੇ ਭੇਜਿਆ ਗਿਆ ਸੀ। ਫਿਲਹਾਲ ਇਸ ਮਾਮਲੇ ‘ਚ ਕੇਜਰੀਵਾਲ 25 ਜੁਲਾਈ ਤੱਕ ਨਿਆਂਇਕ ਹਿਰਾਸਤ ‘ਚ ਹਨ। ਦੱਸਣਯੋਗ ਹੈ ਕਿ ਸੀ.ਬੀ.ਆਈ. ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਖਿਲਾਫ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀ ਨੇ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੂੰ ਪਹਿਲਾਂ ਹੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਵਿੱਚ ਦਰਜ ਕੀਤਾ ਗਿਆ ਸੀ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਰਾਊਜ਼ ਐਵੇਨਿਊ ਕੋਰਟ ਨੇ ਉਸ ਨੂੰ ਹਿਰਾਸਤ ‘ਚ ਭੇਜ ਦਿੱਤਾ ਸੀ। ਗੌਰਤਲਬ ਹੈ ਕਿ ਸ਼ਰਾਬ ਨੀਤੀ ਨਾਲ ਜੁੜੇ ਈਡੀ ਮਾਮਲੇ ਵਿੱਚ ਕੇਜਰੀਵਾਲ ਨੂੰ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ।