ਦਿੱਲੀ, 2 ਜੁਲਾਈ(ਵਿਸ਼ਵ ਵਾਰਤਾ)-ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਮੰਗਲਵਾਰ (2 ਜੁਲਾਈ) ਨੂੰ(DELHI NEWS )ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਉਨ੍ਹਾਂ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ ( CBI ) ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਇਹ ਪਟੀਸ਼ਨ ਪਹਿਲੀ ਜੁਲਾਈ ਨੂੰ ਹੀ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਦੀ ਸੁਣਵਾਈ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਕਰੇਗੀ। ਪਟੀਸ਼ਨ ਵਿੱਚ ਹੇਠਲੀ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਗਈ ਹੈ, ਜਿਸ ਤਹਿਤ ਕੇਜਰੀਵਾਲ ਨੂੰ 3 ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜਿਆ ਗਿਆ ਸੀ।