ਨਵੀਂ ਦਿੱਲੀ 2 ਜੁਲਾਈ (ਵਿਸ਼ਵ ਵਾਰਤਾ) : ਅਰਵਿੰਦ ਕੇਜਰੀਵਾਲ ਮਾਮਲੇ ‘ਚ ਦਿੱਲੀ ਹਾਈਕੋਰਟ (DELHI NEWS)ਨੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ, ਸੀਬੀਆਈ ਨੇ 26 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਲਈ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਸੀ। ਇਸ ਤੋਂ ਬਾਅਦ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਕੇਜਰੀਵਾਲ ਨੇ ਸੀਬੀਆਈ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ‘ਚ ਮੰਗਲਵਾਰ ਨੂੰ ਦਿੱਲੀ ਹਾਈਕੋਰਟ ‘ਚ ਸੁਣਵਾਈ ਹੋਈ ਸੀ ਅਤੇ ਅਦਾਲਤ ਨੇ ਇਸ ਮਾਮਲੇ ‘ਚ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਦਾ ਸਮਾਂ ਦਿੱਤਾ। ਜਦਕਿ ਸੀਬੀਆਈ ਦਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ 2 ਦਿਨ ਦਾ ਸਮਾਂ ਦਿੱਤਾ ਗਿਆ ਸੀ। ਤਾਂ ਜੋ ਉਹ ਸੀਬੀਆਈ ਦੇ ਜਵਾਬ ‘ਤੇ ਆਪਣਾ ਜਵਾਬ ਦਾਇਰ ਕਰੇ ਅਤੇ ਇਸ ਤੋਂ ਬਾਅਦ 17 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਹੋਵੇਗੀ। DELHI NEWS
Champions Trophy : ਕਿੰਗ ਕੋਹਲੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ
Champions Trophy : ਕਿੰਗ ਕੋਹਲੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ)...