ਨਵੀਂ ਦਿੱਲੀ 2ਜੁਲਾਈ (ਵਿਸ਼ਵ ਵਾਰਤਾ): ਯੂਪੀ ਦੇ ਹਾਥਰਸ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸਤਿਸੰਗ ਦੌਰਾਨ ਭਗਦੜ ਮੱਚ ਗਈ। DELHI NEWS ਹਥਰਸ ਦੇ ਕੰਦਰਰਾਊ ਥਾਣਾ ਖੇਤਰ ਦੇ ਪਿੰਡ ਫੁੱਲਰਾਈ ‘ਚ ਆਯੋਜਿਤ ਭੋਲੇ ਬਾਬਾ ਦੇ ਸਤਿਸੰਗ ‘ਚ ਭਗਦੜ ਮਚ ਗਈ। ਇਸ ਹਾਦਸੇ ‘ਚ 27 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 25 ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਹਾਦਸੇ ਵਿੱਚ 100 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਵੀ ਹੋਏ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਸੀਐਮਓ ਨੇ ਇਸ ਦੀ ਪੁਸ਼ਟੀ ਕੀਤੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਜੁਟਣ ਲਈ ਕਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਪ੍ਰਤੱਖਦਰਸ਼ੀ ਨੇ ਦੱਸਿਆ ਕਿ, ਸਤਿਸੰਗ ਖਤਮ ਹੋਣ ਤੋਂ ਬਾਅਦ ਅਸੀਂ ਜਾਣ ਲੱਗੇ। ਕਾਫੀ ਭੀੜ ਸੀ, ਫਿਰ ਅਚਾਨਕ ਭੀੜ ਵਿਚ ਭਗਦੜ ਮਚ ਗਈ। ਜਿਸ ਕਾਰਨ ਕਈ ਲੋਕ ਇੱਕ ਦੂਜੇ ਦੇ ਹੇਠਾਂ ਦੱਬ ਗਏ। ਕਈ ਲੋਕਾਂ ਦੀ ਜਾਨ ਚਲੀ ਗਈ। ਮੇਰੇ ਨਾਲ ਆਏ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। DELHI NEWS
IFFI 2024 : ਆਰ.ਮਾਧਵਨ ਸਟਾਰਰ ‘ਹਿਸਾਬ ਬਰਾਬਰ’ ਦਾ ਹੋਵੇਗਾ ਵਰਲਡ ਪ੍ਰੀਮੀਅਰ
IFFI 2024 : ਆਰ.ਮਾਧਵਨ ਸਟਾਰਰ 'ਹਿਸਾਬ ਬਰਾਬਰ' ਦਾ ਹੋਵੇਗਾ ਵਰਲਡ ਪ੍ਰੀਮੀਅਰ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅਭਿਨੇਤਾ ਆਰ. ਮਾਧਵਨ ਦੀ...