DELHI NEWS: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ
ਨਵੀਂ ਦਿੱਲੀ 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਿੱਲੀ ਵਿਖੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨਾਲ ਸ਼ਿਸ਼ਟਾਚਾਰ ਦੇ ਤੌਰ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਲੀਮੈਂਟਰੀ ਰਵਾਇਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ। ਸੰਖੇਪ ਮੁਲਾਕਾਤ ‘ਚ ਦੋਹਾਂ ਆਗੂਆਂ ਨੇ ਸੂਬੇ ਅਤੇ ਦੇਸ਼ ਦੇ ਹਾਲਾਤਾਂ ‘ਤੇ ਵਿਚਾਰ ਵਟਾਂਦਰਾ ਕਿਹਾ ਅਤੇ ਇਕ ਦੂਜੇ ਦਾ ਦਾ ਹਾਲ ਚਾਲ ਵੀ ਪੁੱਛਿਆ।(DELHI NEWS).