ਨਵੀਂ ਦਿੱਲੀ 23 ਜੂਨ(ਵਿਸ਼ਵ ਵਾਰਤਾ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੇਠਲੀ ਅਦਾਲਤ ਵੱਲੋਂ ਦਿੱਤੀ ਜਮਾਨਤ ‘ਤੇ ਦਿੱਲੀ ਹਾਈਕੋਰਟ ਦੀ ਰੋਕ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੇਜਰੀਵਾਲ ਨੇ ਵਕੀਲਾਂ ਰਾਹੀਂ ਸੋਮਵਾਰ ਨੂੰ ਹੀ ਇਸ ਮਾਮਲੇ ਦੀ ਸੁਣਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ, ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਆਦੇਸ਼ ‘ਤੇ ਅੰਤ੍ਰਿਮ ਰੋਕ ਲਗਾ ਦਿੱਤੀ ਸੀ। ਜਸਟਿਸ ਸੁਧੀਰ ਕੁਮਾਰ ਜੈਨ ਨੇ ਇਹ ਹੁਕਮ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਤੋਂ ਬਾਅਦ ਦਿੱਤਾ ਸੀ।
BIG BREAKING : Chabewal ਤੋਂ ‘ਆਪ’ ਦੇ ਇਸ਼ਾਂਕ ਚੱਬੇਵਾਲ ਜਿੱਤੇ
Chabewal ਤੋਂ 'ਆਪ' ਦੇ ਇਸ਼ਾਂਕ ਚੱਬੇਵਾਲ ਜਿੱਤੇ ਪੰਜਾਬ ਦੇ ਹੁਸ਼ਿਆਰਪੁਰ ਦੀ ਚੱਬੇਵਾਲ (Chabewal) ਸੀਟ 'ਤੇ ਸਵੇਰੇ 8 ਵਜੇ ਸ਼ੁਰੂ ਹੋਈ...