CM ਅਰਵਿੰਦ ਕੇਜਰੀਵਾਲ ਫਿਲਹਾਲ ਜੇਲ ‘ਚ ਰਹਿਣਗੇ, ਹਾਈਕੋਰਟ ਨੇ ਅੰਤਰਿਮ ਜ਼ਮਾਨਤ ‘ਤੇ ਰੋਕ ਰੱਖੀ ਜਾਰੀ
ਨਵੀਂ ਦਿੱਲੀ 25ਜੂਨ (ਵਿਸ਼ਵ ਵਾਰਤਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਿਲਹਾਲ ਜੇਲ ‘ਚ ਹੀ ਰਹਿਣਗੇ। ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਨਿਯਮਤ ਜ਼ਮਾਨਤ ‘ਤੇ ਅੰਤਰਿਮ ਰੋਕ ਜਾਰੀ ਰੱਖੀ ਹੈ। ਪਿਛਲੇ ਵੀਰਵਾਰ ਨੂੰ ਦਿੱਲੀ ਦੀ ਰੌਸ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਪਰ ਈਡੀ ਦੀ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਅੰਤ੍ਰਿਮ ਰੋਕ ਲਗਾ ਦਿੱਤੀ ਸੀ। ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਇਸ ਫੈਸਲੇ ਦੇ ਖਿਲਾਫ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਵਿੱਚ ਵੀ ਪਟੀਸ਼ਨ ਪਾਈ ਸੀ। ਪਰ ਸੁਪਰੀਮ ਕੋਰਟ ਨੇ ਸੁਣਵਾਈ ਦੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ ਅਤੇ ਹਾਈ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨ ਦੀ ਗੱਲ ਆਖੀ ਸੀ। ਤੇ ਹੁਣ ਹਾਈਕੋਰਟ ਵੱਲੋਂ ਵੀ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ ਹੈ।