ਨਵੀਂ ਦਿੱਲੀ 19ਸਿਤੰਬਰ (ਵਿਸ਼ਵ ਵਾਰਤਾ): ਹਲਕਾ ਇਨਸਾਫ਼ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ ਐਨਆਈਏ ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਸੁਖਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ ਸੀ ਉਨ੍ਹਾਂ ਦੱਸਿਆ ਸੀ ਕਿ ਉਹ ਪੁੱਛਗਿੱਛ ‘ਚ ਸ਼ਾਮਲ ਹੋਣਗੇ। ਹਾਲਾਂਕਿ ਉਨ੍ਹਾਂ ਨੂੰ ਕਿਸ ਲਈ ਬੁਲਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹ ਇਸ ਮਾਮਲੇ ਨੂੰ ਪਹਿਲਾਂ ਵਾਂਗ ਹੀ ਉਠਾਉਂਦੇ ਰਹਿਣਗੇ। ਕੁਝ ਦਿਨ ਪਹਿਲਾਂ NIA ਨੇ ਉਸ ਦੇ ਕਰੀਬੀਆਂ ‘ਤੇ ਛਾਪੇਮਾਰੀ ਕੀਤੀ ਸੀ।
ਸੁਖਰਾਜ ਦੀ ਗਿੱਦੜਬਾਹਾ ਤੋਂ ਚੋਣ ਲੜਨ ਦੀ ਤਿਆਰੀ
ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿੱਚ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖ ਪ੍ਰਦਰਸ਼ਨਕਾਰੀਆਂ, ਪਿੰਡ ਸਰਵਣ ਦੇ ਗੁਰਜੀਤ ਸਿੰਘ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਸੁਖਰਾਜ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ। ਉਨ੍ਹਾਂ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ।