• Latest
  • Trending
DELHI POLLS: ਗਾਂਧੀ ਨਗਰ ‘ਚ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਸ਼ਾਲ ਰੋਡ ਸ਼ੋਅ ‘ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਸੰਸਦ ਮੈਂਬਰ ਨੇ ਕਿਹਾ- ਪੰਜ ਤਰੀਕ ਦਾ ਦਿਨ ਹੋਵੇਗਾ, ਝਾੜੂ ਚੋਣ ਨਿਸ਼ਾਨ ਹੋਵੇਗਾ

DELHI POLLS: ਗਾਂਧੀ ਨਗਰ ‘ਚ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਸ਼ਾਲ ਰੋਡ ਸ਼ੋਅ ‘ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਸੰਸਦ ਮੈਂਬਰ ਨੇ ਕਿਹਾ- ਪੰਜ ਤਰੀਕ ਦਾ ਦਿਨ ਹੋਵੇਗਾ, ਝਾੜੂ ਚੋਣ ਨਿਸ਼ਾਨ ਹੋਵੇਗਾ

2 years ago
Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

15 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

15 hours ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

15 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

15 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

15 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

15 hours ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

16 hours ago
Hindi News
English News
Sunday, October 11, 2026
No Result
View All Result
21 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI POLLS: ਗਾਂਧੀ ਨਗਰ ‘ਚ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਸ਼ਾਲ ਰੋਡ ਸ਼ੋਅ ‘ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਸੰਸਦ ਮੈਂਬਰ ਨੇ ਕਿਹਾ- ਪੰਜ ਤਰੀਕ ਦਾ ਦਿਨ ਹੋਵੇਗਾ, ਝਾੜੂ ਚੋਣ ਨਿਸ਼ਾਨ ਹੋਵੇਗਾ

ਰਾਘਵ ਚੱਢਾ ਨੇ ਔਰਤਾਂ ਨੂੰ ਕੀਤੀ ਅਪੀਲ, ਕਿਹਾ- ਆਪਣੇ ਭਰਾ ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਜਿੱਤਾਓ

January 28, 2025
in ਖਬਰਾਂ, ਦਿੱਲੀ, ਪੰਜਾਬ
DELHI POLLS: ਗਾਂਧੀ ਨਗਰ ‘ਚ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਸ਼ਾਲ ਰੋਡ ਸ਼ੋਅ ‘ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਸੰਸਦ ਮੈਂਬਰ ਨੇ ਕਿਹਾ- ਪੰਜ ਤਰੀਕ ਦਾ ਦਿਨ ਹੋਵੇਗਾ, ਝਾੜੂ ਚੋਣ ਨਿਸ਼ਾਨ ਹੋਵੇਗਾ

DELHI POLLS: ਗਾਂਧੀ ਨਗਰ ‘ਚ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਸ਼ਾਲ ਰੋਡ ਸ਼ੋਅ ‘ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਸੰਸਦ ਮੈਂਬਰ ਨੇ ਕਿਹਾ- ਪੰਜ ਤਰੀਕ ਦਾ ਦਿਨ ਹੋਵੇਗਾ, ਝਾੜੂ ਚੋਣ ਨਿਸ਼ਾਨ ਹੋਵੇਗਾ

ਸੰਸਦ ਮੈਂਬਰ ਰਾਘਵ ਚੱਢਾ ਦੀ ਅਗਵਾਈ ‘ਚ ਗਾਂਧੀ ਨਗਰ ਵਿਧਾਨ ਸਭਾ ਹਲਕੇ ‘ਚ ਹੋਏ ਰੋਡ ਸ਼ੋਅ ‘ਚ ਹਜ਼ਾਰਾਂ ਲੋਕਾਂ ਨੇ ਲਿਆ ਹਿੱਸਾ

ਰਾਘਵ ਚੱਢਾ ਨੇ ਲੋਕਾਂ ਨੂੰ ‘ਆਪ’ ਉਮੀਦਵਾਰ ਦੀਪੂ ਚੌਧਰੀ ਨੂੰ ਜਿਤਾਉਣ ਲਈ 5 ਫਰਵਰੀ ਨੂੰ ਝਾੜੂ ਦਾ ਬਟਨ ਦਬਾਉਣ ਦੀ ਕੀਤੀ ਅਪੀਲ

ਰਾਘਵ ਚੱਢਾ ਨੇ ਕਿਹਾ- ਆਮ ਆਦਮੀ ਪਾਰਟੀ ਇਸ ਵਾਰ ਆਪਣੇ ਸਕਾਰਾਤਮਕ ਏਜੰਡੇ ਨਾਲ ਚੋਣ ਮੈਦਾਨ ਵਿੱਚ ਉਤਰੀ ਹੈ

ਰਾਘਵ ਚੱਢਾ ਨੇ ਔਰਤਾਂ ਨੂੰ ਕੀਤੀ ਅਪੀਲ, ਕਿਹਾ- ਆਪਣੇ ਭਰਾ ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਜਿੱਤਾਓ

ਨਵੀਂ ਦਿੱਲੀ, 28 ਜਨਵਰੀ 2025 (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਗਾਂਧੀ ਨਗਰ ਵਿਧਾਨ ਸਭਾ ਹਲਕੇ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ। ਗਾਂਧੀ ਨਗਰ ਸੀਟ ਤੋਂ ਆਮ ਆਦਮੀ ਦੇ ਉਮੀਦਵਾਰ ਦੀਪੂ ਚੌਧਰੀ ਦੇ ਸਮਰਥਨ ‘ਚ ਆਯੋਜਿਤ ਇਸ ਰੋਡ ਸ਼ੋਅ ‘ਚ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ। ਰੋਡ ਸ਼ੋਅ ਵਿੱਚ ਸਮਰਥਕਾਂ ਦਾ ਜੋਸ਼ ਅਤੇ ਸਮਰਥਨ ਦੇਖਣ ਯੋਗ ਸੀ। ਰੋਡ ਸ਼ੋਅ ‘ਚ ਹਜ਼ਾਰਾਂ ਲੋਕਾਂ ਦੀ ਇਕੱਠੀ ਹੋਈ ਭੀੜ ਇਸ ਗੱਲ ਦਾ ਸੰਕੇਤ ਦੇ ਰਹੀ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਆਮ ਆਦਮੀ ਪਾਰਟੀ ਨੂੰ ਭਾਰੀ ਫਤਵਾ ਮਿਲਣ ਵਾਲਾ ਹੈ।

ਰੋਡ ਸ਼ੋਅ ਦੌਰਾਨ ‘ਭਾਰਤ ਮਾਤਾ ਦੀ ਜੈ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਦਰਮਿਆਨ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, ‘ਗਾਂਧੀ ਨਗਰ ਵਿਧਾਨ ਸਭਾ ਹਲਕੇ ਦੇ ਹਜ਼ਾਰਾਂ ਲੋਕ ਆਮ ਆਦਮੀ ਪਾਰਟੀ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਗਾਂਧੀ ਨਗਰ ਦੇ ਲੋਕਾਂ ਨੇ ਹਮੇਸ਼ਾ ਵਿਕਾਸ ਅਤੇ ਇਮਾਨਦਾਰੀ ਦੀ ਰਾਜਨੀਤੀ ਦਾ ਸਮਰਥਨ ਕੀਤਾ ਹੈ। ਲੋਕਾਂ ਦੀ ਭੀੜ ਦੱਸ ਰਹੀ ਹੈ ਕਿ ਜਨਤਾ ‘ਆਪ’ ਅਤੇ ਅਰਵਿੰਦ ਕੇਜਰੀਵਾਲ ਨੂੰ ਆਸ਼ੀਰਵਾਦ ਦੇਣ ਜਾ ਰਹੀ ਹੈ। ਜਿਹੜੀ ਪਾਰਟੀ ਆਪਣੇ ਕੰਮ ਲਈ ਸਕਾਰਾਤਮਕ ਏਜੰਡਾ ਅਤੇ ਬਲੂਪ੍ਰਿੰਟ ਲੈ ਕੇ ਆਉਂਦੀ ਹੈ, ਜਨਤਾ ਉਸ ਨੂੰ ਹੀ ਚੁਣਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਇਸ ਰੋਡ ਸ਼ੋਅ ਵਿੱਚ ਇਕੱਠੀ ਹੋਈ ਭੀੜ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜਦੋਂ 8 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ ਤਾਂ ਗਾਂਧੀ ਨਗਰ ਵਿਧਾਨ ਸਭਾ ਸੀਟ ਉਹ ਸੀਟ ਹੋਵੇਗੀ ਜਿਸ ਨੂੰ ‘ਆਪ’ ਵੱਡੀ ਜਿੱਤ ਨਾਲ ਜਿੱਤੇਗੀ।

ਰਾਘਵ ਚੱਢਾ ਨੇ ਅਪੀਲ ਕੀਤੀ, “ਕਿਸੇ ਵੀ ‘ਐਰੇ- ਗੈਰੇ’ ਨੂੰ ਵੋਟ ਨਾ ਪਾਓ। 5 ਫਰਵਰੀ ਨੂੰ ਝਾੜੂ ਦਾ ਬਟਨ ਦਬਾਓ ਅਤੇ ਭਰਾ ਦੀਪੂ ਚੌਧਰੀ ਨੂੰ ਜਿਤਾਓ। ਇਹ ਚੋਣ ਬਹੁਤ ਮਹੱਤਵਪੂਰਨ ਹੈ ਅਤੇ ਗਾਂਧੀ ਨਗਰ ਦਾ ਪਿਆਰ ਹਮੇਸ਼ਾ ਅਰਵਿੰਦ ਕੇਜਰੀਵਾਲ ਨਾਲ ਰਿਹਾ ਹੈ। ਦੀਪੂ ਚੌਧਰੀ ਤੁਹਾਡੇ ਵਿੱਚੋਂ ਇੱਕ ਹੈ, ਮੈਨੂੰ ਯਕੀਨ ਹੈ ਕਿ ਤੁਸੀਂ ਸਾਨੂੰ ਇੱਕ ਮੌਕਾ ਦਿਓਗੇ ਅਤੇ ਅਸੀਂ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ।

“ਪੰਜ ਤਰੀਖ ਦਾ ਦਿਨ ਹੋਵੇਗਾ, ਝਾੜੂ ਚੋਣ ਚਿੰਨ੍ਹ ਹੋਵੇਗਾ”

ਇਸ ਸ਼ਾਨਦਾਰ ਰੋਡ ਸ਼ੋਅ ਦੇ ਦੌਰਾਨ ਸਾਂਸਦ ਰਾਘਵ ਚੱਢਾ ਨੇ ਪਾਰਟੀ ਵਲੰਟੀਅਰਾਂ ਅਤੇ ਜਨਤਾ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ‘ਆਪ’ ਦੇ ਏਜੇਂਡੇ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, “ਪੰਜ ਤਰੀਖ ਦਾ ਦਿਨ ਹੋਵੇਗਾ, ਝਾੜੂ ਚੋਣ ਚਿੰਨ੍ਹ ਹੋਵੇਗਾ।” ਉੱਥੇ ਹੀ ਮਹਿਲਾ ਵੋਟਰਾਂ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ, “ਇਸ ਵਾਰ ਮਹਿਲਾਵਾਂ ਦੀ ਜ਼ਿੰਮੇਵਾਰੀ ਵੱਧ ਗਈ ਹੈ। ਆਪਣੇ ਭਰਾ ਅਰਵਿੰਦ ਕੇਜਰੀਵਾਲ ਨੂੰ ਫਿਰ ਜਿੱਤਾਉਣ, ਜਿਸ ਨਾਲ ਹਰ ਮਹੀਨੇ 2100 ਰੁਪਏ ਮਿਲਣ ਅਤੇ ਦਿੱਲੀ ਨੂੰ ਵਧੀਆ ਬਣਾਇਆ ਜਾ ਸਕੇ।” ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ ਅਤੇ ਸੀਨੀਅਰ ਨਾਗਰਿਕਾਂ ਨੇ ਭਾਗ ਲਿਆ।

ਸਾਂਸਦ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਆਵਾਜਾਈ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕੀਤੇ ਹਨ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਵਿੱਚ ਜੋ ਬਦਲਾਅ ਆਏ ਹਨ, ਉਹ ਪ੍ਰਸ਼ੰਸ਼ਾਯੋਗ ਹੈ। ਉਨ੍ਹਾਂ ਕਿਹਾ ਕਿ ਗਾਂਧੀ ਨਗਰ ਦੀ ਜਨਤਾ ਨੇ ਹਮੇਸ਼ਾ ਵਿਕਾਸ ਅਤੇ ਇਮਾਨਦਾਰੀ ਦੀ ਰਾਜਨੀਤੀ ਦਾ ਸਮਰਥਨ ਕੀਤਾ ਹੈ ਅਤੇ ਇਸ ਵਾਰ ਵੀ ਉਹੀ ਇਤਿਹਾਸ ਦੁਹਰਾਇਆ ਜਾਵੇਗਾ।

ਆਮ ਆਦਮੀ ਪਾਰਟੀ ਦੇ ਸਕਾਰਾਤਮਕ ਏਜੇਂਡੇ ਤੇ ਜ਼ੋਰ

ਸਾਂਸਦ ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਇਸ ਵਾਰ ਦੇ ਚੋਣਾਂ ਵਿੱਚ ਆਪਣੇ ਸਕਾਰਾਤਮਕ ਏਜੇਂਡੇ ਦੇ ਨਾਲ ਮੈਦਾਨ ਵਿੱਚ ਉਤਰੀ ਹੈ। ਪਾਰਟੀ ਨੇ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪ੍ਰਾਥਮਿਕਤਾ ਦਿੱਤੀ ਹੈ ਅਤੇ ਹਰ ਪੱਧਰ ‘ਤੇ ਇਮਾਨਦਾਰ ਸ਼ਾਸਨ ਦੀ ਮਿਸਾਲ ਪੇਸ਼ ਕੀਤੀ ਹੈ। ਇਸ ਰੋਡ ਸ਼ੋ ਨਾਲ ਨਾ ਸਿਰਫ ਗਾਂਧੀ ਨਗਰ ਵਿੱਚ, ਬਲਕਿ ਸਾਰੀ ਦਿੱਲੀ ਵਿੱਚ ਇੱਕ ਨਵਾਂ ਜੋਸ਼ ਭਰਨ ਦਾ ਕੰਮ ਹੋਇਆ ਹੈ।

ਉਨ੍ਹਾਂ ਨੇ ਆਪ ਸਰਕਾਰ ਦੇ ਸਿੱਖਿਆ ਮਾਡਲ ਨੂੰ ਦਿੱਲੀ ਦੀ ਸਭ ਤੋਂ ਵੱਡੀਆਂ ਉਪਲਬਧੀਆਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਕਿਹਾ, “ਅਸੀਂ ਸਰਕਾਰੀ ਸਕੂਲਾਂ ਦਾ ਪੱਧਰ ਐਨਾ ਉੱਚਾ ਕੀਤਾ ਹੈ ਕਿ ਅੱਜ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਇਹੀ ਨਹੀਂ, ਮੁਹੱਲਾ ਕਲਿਨਿਕ ਅਤੇ ਸਰਕਾਰੀ ਹਸਪਤਾਲਾਂ ਰਾਹੀਂ ਸਿਹਤ ਸੇਵਾਵਾਂ ਨੂੰ ਜਨਤਾ ਤੱਕ ਪਹੁੰਚਾਉਣਾ ਸਾਡੀ ਪ੍ਰਾਥਮਿਕਤਾ ਰਹੀ ਹੈ।” ਉਨ੍ਹਾਂ ਨੇ ਪਾਰਟੀ ਦੇ ਵਲੰਟੀਅਰਾਂ ਅਤੇ ਆਗੂਆਂ ਰਾਹੀਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿੱਤਾਉਣ ਅਤੇ ਦਿੱਲੀ ਵਿੱਚ ਵਿਕਾਸ ਦੀ ਰਾਜਨੀਤੀ ਨੂੰ ਮਜ਼ਬੂਤੀ ਦੇਣ।

Tags: BREAKING NEWSBreaking news in PunjabiDelhi PollsLatest Punjab newsLatest Punjab news in Punjabipunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

by Ankit
October 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 11-10-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 10, 2026
0

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ,...

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
October 10, 2026
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

by Ankit
October 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 11-10-2026 |...

Most Popular

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

by Navjot
4 weeks ago
0

ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR 'ਚ ਵੀ ਮਿਲੇਗਾ ਫਾਇਦਾ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 