Delhi Pollution: ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! AQI 400 ਤੋਂ ਪਾਰ
ਨਵੀ ਦਿੱਲੀ, 3 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਤੋਂ ਬਾਅਦ ਐਤਵਾਰ ਨੂੰ ਦਿੱਲੀ ‘ਚ ਪ੍ਰਦੂਸ਼ਣ ਦੀ ਸਥਿਤੀ ਵਿਗੜ ਗਈ ਅਤੇ ਹਵਾ ਦੀ ਗੁਣਵੱਤਾ ਇਕ ਵਾਰ ਫਿਰ ‘ਬਹੁਤ ਖਰਾਬ’ ਸ਼੍ਰੇਣੀ ‘ਚ ਪਹੁੰਚ ਗਈ। ਦਿੱਲੀ ਦੇ ਆਨੰਦ ਵਿਹਾਰ, ਅਸ਼ੋਕ ਵਿਹਾਰ ਸਮੇਤ ਕਈ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ (Delhi Pollution) ਦਾ ਪੱਧਰ ‘ਗੰਭੀਰ’ ਸ਼੍ਰੇਣੀ ਤੱਕ ਪਹੁੰਚ ਗਿਆ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ ਅੱਜ ਸਵੇਰੇ 7 ਵਜੇ ਆਨੰਦ ਵਿਹਾਰ ਵਿੱਚ AQI 427, ਰੋਹਿਣੀ ਵਿੱਚ 404, ਅਸ਼ੋਕ ਵਿਹਾਰ ਵਿੱਚ 402, ਮੁੰਡਕਾ ਵਿੱਚ 392, ਦਵਾਰਕਾ ਸੈਕਟਰ 8 ਵਿੱਚ 385, ਬਵਾਨਾ ਵਿੱਚ 383, ਆਰਕੇਪੁਰਮ ਵਿੱਚ 380, ITO ਵਿੱਚ 358 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਦਿੱਲੀ ਦੇ ਹੋਰ ਇਲਾਕਿਆਂ ‘ਚ ਵੀ ਸ਼ਨੀਵਾਰ ਦੇ ਮੁਕਾਬਲੇ ਪ੍ਰਦੂਸ਼ਣ ਦਾ ਪੱਧਰ ਵਧਿਆ ਹੈ।ਅਜਿਹੇ ‘ਚ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।