Delhi Pollution: ਰਾਜਧਾਨੀ ‘ਚ ਵਧਦੇ ਪ੍ਰਦੂਸ਼ਣ ਲਈ ਸੁਪਰੀਮ ਕੋਰਟ ਨੇ ਪੁਲਿਸ ਨੂੰ ਲਾਈ ਫਟਕਾਰ
ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ): ਸੁਪਰੀਮ ਕੋਰਟ ‘ਚ ਅੱਜ (ਸੋਮਵਾਰ) ਨੂੰ ਵਧਦੇ ਪ੍ਰਦੂਸ਼ਣ (Delhi Pollution) ਅਤੇ ਪਟਾਕਿਆਂ ‘ਤੇ ਪਾਬੰਦੀ ਨਾਲ ਜੁੜੇ ਮਾਮਲੇ ‘ਤੇ ਸੁਣਵਾਈ ਹੋਈ। ਅਦਾਲਤ ਨੇ ਦੀਵਾਲੀ ਦੌਰਾਨ ਹੁਕਮਾਂ ਦੀ ਉਲੰਘਣਾ ਕਰਨ ‘ਤੇ ਦਿੱਲੀ ਪੁਲਿਸ ਨੂੰ ਇਕ ਵਾਰ ਫਿਰ ਫਟਕਾਰ ਲਗਾਈ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਪਟਾਕਿਆਂ ‘ਤੇ ਪਾਬੰਦੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀ ਗਈ ਅਤੇ ਸਿਰਫ਼ ਦਿਖਾਵਾ ਕੀਤਾ ਗਿਆ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਪਟਾਕਿਆਂ ‘ਤੇ ਪਾਬੰਦੀ ਲਗਾਉਣ ਲਈ ਵਿਸ਼ੇਸ਼ ਸੈੱਲ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਹਦਾਇਤ ਕੀਤੀ ਕਿ ਕੋਈ ਵੀ ਲਾਇਸੰਸ ਤੋਂ ਬਿਨਾਂ ਪਟਾਕਿਆਂ ਦਾ ਉਤਪਾਦਨ ਅਤੇ ਵਿਕਰੀ ਨਾ ਕਰ ਸਕੇ।
ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਸ ‘ਚ ਇਹ ਦੱਸਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਪਟਾਕਿਆਂ ‘ਤੇ ਪਾਬੰਦੀ ਲਗਾਉਣ ਲਈ ਉਨ੍ਹਾਂ ਨੇ ਕੀ-ਕੀ ਕਦਮ ਚੁੱਕੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/