Delhi Railway station stampede : ਰੇਲਵੇ ਸਟੇਸ਼ਨ ‘ਤੇ ਮਚੀ ਭਗਦੜ ’ਚ ਜਾਨ ਗਵਾਉਣ ਵਾਲਿਆਂ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਘਵ ਚੱਢਾ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 16ਫਰਵਰੀ(ਵਿਸ਼ਵ ਵਾਰਤਾ) Delhi Railway station stampede : ਬੀਤੀ ਦੇਰ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਭਗਦੜ ਮਚਣ ਕਾਰਨ ਲਗਭਗ 18 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਕਈ ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
https://x.com/BhagwantMann/status/1890961748162736605
ਇਸ ਘਟਨਾ ਉੱਤੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਰਾਘਵ ਚੱਢਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ, “ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖਦਾਈ ਖ਼ਬਰ ਮਿਲ਼ੀ, ਦੁਖਦਾਈ ਘਟਨਾ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ ‘ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ ਹੀ ਨਹੀਂ ਕੀਤੀ ਜਾ ਰਹੀ।”
https://x.com/raghav_chadha/status/1890982163652219118
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/