Delhi ‘ਸ਼ੀਸ਼ਮਹਿਲ’ ‘ਤੇ ਗਰਮਾਈ ਸਿਆਸਤ
-CM ਹਾਊਸ ਦੇ ਬਾਹਰ ਧਰਨੇ ‘ਤੇ ਬੈਠੇ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ
-‘ਆਪ’ ਆਗੂਆਂ ਦੀ ਪੁਲਿਸ ਨਾਲ ਤਿੱਖੀ ਨੋਕਝੋਕ
ਨਵੀ ਦਿੱਲੀ: ਦਿੱਲੀ ‘ਚ ‘ਸ਼ੀਸ਼ਮਹਿਲ’ ਮਾਮਲੇ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਜਿੱਥੇ ਭਾਜਪਾ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ‘ਆਪ’ ਆਗੂ ਸੰਜੇ ਸਿੰਘ ਨੇ ਭਾਜਪਾ ਆਗੂਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਭਾਜਪਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 2700 ਕਰੋੜ ਰੁਪਏ ਨਾਲ ਬਣਿਆ ਆਲੀਸ਼ਾਨ ਮਹਿਲ ਦਿਖਾਉਣ ਦੀ ਚੁਣੌਤੀ ਦਿੱਤੀ ਹੈ। ਸੰਜੇ ਸਿੰਘ ਨੇ ਭਾਜਪਾ ਤੋਂ ਪ੍ਰਧਾਨ ਮੰਤਰੀ ਦਾ ਮਹਿਲ ਦਿਖਾਉਣ ਦੀ ਮੰਗ ਕੀਤੀ ਹੈ। ਸੰਜੇ ਸਿੰਘ ਨੇ ਕਿਹਾ ਸੀ ਕਿ ਅੱਜ ਉਹ ਮੀਡੀਆ ਨਾਲ ਸਭ ਤੋਂ ਪਹਿਲਾਂ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ। ਇਸ ਤੋਂ ਬਾਅਦ ਅਸੀਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇਖਣ ਜਾਣਗੇ। ‘ਆਪ’ ਨੇਤਾ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਦਿੱਲੀ ਦੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚ ਗਏ ਹਨ। ਮੁੱਖ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ‘ਆਪ’ ਆਗੂਆਂ ਨੂੰ ਮੁੱਖ ਮੰਤਰੀ ਨਿਵਾਸ ਜਾਣ ਤੋਂ ਰੋਕ ਦਿੱਤਾ ਹੈ। ਮੁੱਖ ਮੰਤਰੀ ਨਿਵਾਸ ਦੇ ਬਾਹਰ ਪੁਲਿਸ ਬੈਰੀਕੇਡ ਲਗਾਏ ਗਏ ਹਨ ਅਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ‘ਆਪ’ ਆਗੂ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਧਰਨੇ ‘ਤੇ ਬੈਠੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/