Delhi ਦੇ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
-ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀ, ਸਕੂਲ ਕਰਵਾਇਆ ਖਾਲੀ
ਦਿੱਲੀ ਦੇ ਰੋਹਿਣੀ ਵਿੱਚ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਰੋਹਿਣੀ ਦੇ ਵੈਂਕਟੇਸ਼ਵਰ ਗਲੋਬਲ ਸਕੂਲ ਨੂੰ ਸ਼ੁੱਕਰਵਾਰ ਨੂੰ ਇੱਕ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਇਕ ਅਧਿਕਾਰੀ ਮੁਤਾਬਕ ਦਿੱਲੀ ਪੁਲਸ ਨੂੰ ਸਵੇਰੇ 10.57 ‘ਤੇ ਬੰਬ ਦੀ ਧਮਕੀ ਵਾਲੀ ਈਮੇਲ ਦੇ ਬਾਰੇ ਕਾਲ ਆਇਆ ਸੀ। ਜਿਸ ਤੋਂ ਬਾਅਦ ਸਕੂਲ ਦੀ ਤਲਾਸ਼ੀ ਲਈ ਗਈ। ਪੁਲਸ ਨੂੰ ਜਾਂਚ ਦੌਰਾਨ ਕੁਝ ਵੀ ਨਹੀਂ ਮਿਲਿਆ। ਪੁਲਿਸ ਨੇ ਆਪਣੀ ਜਾਂਚ ਪੂਰੀ ਕਰ ਲਈ ਹੈ। ਅਧਿਕਾਰੀਆਂ ਨੇ ਕਿਹਾ ਕਿ ਸਕੂਲ ਦੀ ਤਲਾਸ਼ੀ ਤੋਂ ਬਾਅਦ ਧਮਕੀ ਨੂੰ ਫਰਜ਼ੀ ਕਰਾਰ ਦਿੱਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























