Delhi: ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਫਿਰ ਮਿਲੀ ਧਮਕੀ; ਦਹਿਸ਼ਤ ਦਾ ਮਾਹੌਲ
ਸਕੂਲਾਂ ਨੂੰ ਕਰਵਾਇਆ ਗਿਆ ਖਾਲੀ
ਨਵੀ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਈ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਸ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ, ‘ਦਿੱਲੀ ਦੇ ਕੁਝ ਸਕੂਲਾਂ ਨੂੰ ਅੱਜ ਸਵੇਰੇ ਬੰਬ ਦੀ ਧਮਕੀ ਮਿਲੀ ਹੈ। ਇਹ ਸਾਰੇ ਸਕੂਲ ਦੱਖਣੀ ਦਿੱਲੀ ਅਤੇ ਉੱਤਰ ਪੱਛਮੀ ਦਿੱਲੀ ਦੇ ਹਨ, ਜਿਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੱਖਣੀ ਦਿੱਲੀ ਦੇ ਇੰਡੀਅਨ ਪਬਲਿਕ ਸਕੂਲ ਅਤੇ ਉੱਤਰ ਪੱਛਮੀ ਦਿੱਲੀ ਦੇ ਸਰਸਵਤੀ ਵਿਹਾਰ ਦੇ ਇੱਕ ਸਕੂਲ ਨੂੰ ਧਮਕੀਆਂ ਮਿਲੀਆਂ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧਕ ਦਸਤੇ ਸਕੂਲਾਂ ‘ਚ ਪਹੁੰਚੇ। ਸਕੂਲ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/