Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ
– ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਦੋਵਾਂ ਨੇ ਜ਼ਮਾਨਤ ਦੇਣ ਦੀ ਕੀਤੀ ਮੰਗ
ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ): 2020 ਦੇ ਦਿੱਲੀ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਦੋਵਾਂ ਨੇ ਦਿੱਲੀ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ (UAPA) ਤਹਿਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
ਦੋਵਾਂ ਪਟੀਸ਼ਨਰਾਂ ਵੱਲੋਂ ਦਲੀਲ ਦਿੱਤੀ ਗਈ ਹੈ ਕਿ ਉਹ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਅਜੇ ਤੱਕ ਉਨ੍ਹਾਂ ਦੇ ਮਾਮਲੇ ਦੀ ਸੁਣਵਾਈ ਵੀ ਸ਼ੁਰੂ ਨਹੀਂ ਹੋ ਸਕੀ। ਇਸ ਆਧਾਰ ’ਤੇ ਉਨ੍ਹਾਂ ਨੇ ਜ਼ਮਾਨਤ ਦੀ ਮੰਗ ਕੀਤੀ ਹੈ।























