DELHI SWEARING IN CEREMONY : ਰੇਖਾ ਗੁਪਤਾ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼
ਮਨਜਿੰਦਰ ਸਿੰਘ ਸਿਰਸਾ ਸਮੇਤ 6 ਆਗੂ ਚੁੱਕਣਗੇ ਮੰਤਰੀ ਵਜੋਂ ਸਹੁੰ
ਚੰਡੀਗੜ੍ਹ, 20ਫਰਵਰੀ(ਵਿਸ਼ਵ ਵਾਰਤਾ) DELHI SWEARING IN CEREMONY : ਰੇਖਾ ਗੁਪਤਾ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੋਵੇਗੀ।
ਸਹੁੰ ਚੁੱਕ ਸਮਾਗਮ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ਵਿੱਚ ਹੋਵੇਗਾ। ਉਨ੍ਹਾਂ ਦੇ ਨਾਲ 6 ਮੰਤਰੀ ਵੀ ਸਹੁੰ ਚੁੱਕਣਗੇ। ਮੰਤਰੀ ਪਦ ਦੀ ਸਹੁੰ ਚੁੱਕਣ ਵਾਲਿਆਂ ਵਿੱਚ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਦੇ ਨਾਮ ਸ਼ਾਮਲ ਹਨ। ਬੁੱਧਵਾਰ ਸ਼ਾਮ ਨੂੰ ਵਿਧਾਇਕ ਦਲ ਦੀ ਮੀਟਿੰਗ ਵਿੱਚ ਰੇਖਾ ਗੁਪਤਾ ਨੂੰ ਮੁੱਖ ਮੰਤਰੀ ਚੁਣਿਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/