• Latest
  • Trending
ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

3 weeks ago
Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

6 minutes ago
Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

38 minutes ago
Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

57 minutes ago
National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

2 hours ago
Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

3 hours ago
Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

3 hours ago
IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

4 hours ago
Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

4 hours ago
PM Modi ਆਸਟ੍ਰੇਲੀਆ ਫੇਰੀ ਸਮਾਪਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਜਾਣਗੇ

PM Modi ਆਸਟ੍ਰੇਲੀਆ ਫੇਰੀ ਸਮਾਪਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਜਾਣਗੇ

5 hours ago
FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

5 hours ago
Hindi News
English News
Friday, July 10, 2026
No Result
View All Result
26 °c
Chandigarh
31 ° Sat
32 ° Sun
34 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅੱਠ ਪ੍ਰੀਖਿਆ ਕੇਂਦਰਾਂ 'ਤੇ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧ ਮੁਕੰਮਲ

June 19, 2026
in ਖਬਰਾਂ, ਪੰਜਾਬ
ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅੱਠ ਪ੍ਰੀਖਿਆ ਕੇਂਦਰਾਂ ‘ਤੇ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧ ਮੁਕੰਮਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ, 2026 (ਸਤੀਸ਼ ਕੁਮਾਰ ਪੱਪੀ);- ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨੀਟ-ਯੂਜੀ 2026 ਪ੍ਰੀਖਿਆ ਦੇ ਸੰਚਾਲਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਪ੍ਰੀਖਿਆ ਦੇ ਨਿਰਪੱਖ, ਪਾਰਦਰਸ਼ੀ, ਸੁਰੱਖਿਅਤ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸੀਨੀਅਰ ਪ੍ਰਸ਼ਾਸਨਿਕ, ਪੁਲਿਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੀਖਿਆ ਦੀ ਪਵਿੱਤਰਤਾ ਅਤੇ ਭਰੋਸੇਯੋਗਤਾ ਨੂੰ ਕਾਇਮ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪ੍ਰੀਖਿਆ ਕੇਂਦਰਾਂ ‘ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਜੂਨ, 2026 ਨੂੰ ਹੋਣ ਵਾਲੀ ਨੀਟ-ਯੂਜੀ 2026 ਪ੍ਰੀਖਿਆ ਲਈ ਜ਼ਿਲ੍ਹੇ ਵਿੱਚ ਅੱਠ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਫੇਜ਼-11, ਮੋਹਾਲੀ; ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਮੋਹਾਲੀ; ਸਕੂਲ ਆਫ਼ ਐਮੀਨੈਂਸ, ਖਰੜ; ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਹੌੜਾਂ; ਪੀ ਐਮ ਸ਼੍ਰੀ ਸਰਕਾਰੀ ਹਾਈ ਸਕੂਲ, ਦਾਊਂਮਾਜਰਾ; ਕੇਂਦਰੀ ਵਿਦਿਆਲਿਆ, ਸੈਕਟਰ-80, ਮੋਹਾਲੀ; ਕੇਂਦਰੀ ਵਿਦਿਆਲਿਆ, ਕੇ-ਏਰੀਆ, ਜ਼ੀਰਕਪੁਰ ਅਤੇ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਰਕੋਲੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗੀ। ਪ੍ਰੀਖਿਆਰਥੀਆਂ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਆਪਣੇ-ਆਪਣੇ ਪ੍ਰੀਖਿਆ ਕੇਂਦਰਾਂ ‘ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸੁਰੱਖਿਆ ਜਾਂਚ, ਦਸਤਾਵੇਜ਼ਾਂ ਦੀ ਤਸਦੀਕ ਅਤੇ ਹੋਰ ਪ੍ਰੀਖਿਆ-ਪੂਰਵ ਰਸਮਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਤੋਂ ਪਹਿਲਾਂ ਪ੍ਰੀਖਿਆ ਕੇਂਦਰਾਂ ‘ਤੇ ਪਹੁੰਚਣ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਸ਼ਨ ਪੱਤਰਾਂ ਨੂੰ ਪ੍ਰਸ਼ਨ ਪੱਤਰ ਬੈਂਕ ਤੋਂ ਪ੍ਰੀਖਿਆ ਕੇਂਦਰਾਂ ਤੱਕ ਸਖ਼ਤ ਪੁਲਿਸ ਸੁਰੱਖਿਆ ਅਤੇ ਨਿਗਰਾਨੀ ਹੇਠ ਪਹੁੰਚਾਇਆ ਜਾਵੇਗਾ। ਪ੍ਰੀਖਿਆ ਪ੍ਰਕਿਰਿਆ ਦੀ ਨਿਗਰਾਨੀ ਲਈ ਅੱਠ ਆਬਜ਼ਰਵਰ ਵੀ ਨਿਯੁਕਤ ਕੀਤੇ ਗਏ ਹਨ ਜੋ ਪ੍ਰੀਖਿਆ ਦੌਰਾਨ ਹਰ ਗਤੀਵਿਧੀ ‘ਤੇ ਕਰੜੀ ਨਜ਼ਰ ਰੱਖਣਗੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪ੍ਰੀਖਿਆ ਕੇਂਦਰਾਂ ਦੇ ਨੇੜੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਕੇਵਲ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਹੀ ਆਉਣ ਦੀ ਆਗਿਆ ਹੋਵੇਗੀ।

ਉਨ੍ਹਾਂ ਦੱਸਿਆ ਕਿ ਸਾਰੇ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮ.) ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਪ੍ਰੀਖਿਆ ਕੇਂਦਰਾਂ ‘ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਕੇਂਦਰ-ਵਾਰ ਕਾਰਜਕਾਰੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਗਏ ਹਨ। ਸਾਰੇ ਪ੍ਰੀਖਿਆ ਕੇਂਦਰਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਤਾਂ ਜੋ ਸੁਰੱਖਿਆ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਜਨਰਲ ਮੈਨੇਜਰ, ਪੰਜਾਬ ਰੋਡਵੇਜ਼, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡਾਇਰੈਕਟਰ, ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ.ਟੀ.ਯੂ.) ਨੂੰ ਲੋੜੀਂਦੀਆਂ ਬੱਸਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਤਾਂ ਜੋ ਜਨਤਕ ਆਵਾਜਾਈ ਰਾਹੀਂ ਪ੍ਰੀਖਿਆ ਕੇਂਦਰਾਂ ‘ਤੇ ਜਾਣ ਵਾਲੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਗੀਤਿਕਾ ਸਿੰਘ ਅਤੇ ਸ੍ਰੀਮਤੀ ਸੋਨਮ ਚੌਧਰੀ, ਐਸ.ਡੀ.ਐਮ. ਖਰੜ ਗੁਰਮੀਤ ਸਿੰਘ, ਐਸ.ਪੀ. (ਹੈੱਡਕੁਆਰਟਰ) ਮੋਹਿਤ ਅਗਰਵਾਲ, ਡੀ.ਐਸ.ਪੀ. (ਹੈੱਡਕੁਆਰਟਰ) ਵਰਿੰਦਰ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਗਿੰਨੀ ਦੁੱਗਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ, ਪ੍ਰਿੰਸੀਪਲ ਪੀਐਮ ਸ਼੍ਰੀ ਕੇਂਦਰੀ ਵਿਦਿਆਲਿਆ ਸੈਕਟਰ-80 ਸ੍ਰੀ ਜਗਤੇਸ਼ਵਰ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

Tags: BREAKING NEWSLatest Punjab newsLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

by Ranjit Singh
July 10, 2026
0

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ - ਭਾਰੀ ਪੁਲਿਸ ਤਾਇਨਾਤ;...

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

by Ranjit Singh
July 10, 2026
0

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ! ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ) – ਸਾਬਕਾ...

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

by Ranjit Singh
July 10, 2026
0

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ ! ਚੰਡੀਗੜ੍ਹ, 10 ਜੁਲਾਈ...

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

by Ranjit Singh
July 10, 2026
0

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

by Ranjit Singh
July 10, 2026
0

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ - ਭਾਰੀ ਪੁਲਿਸ ਤਾਇਨਾਤ;...

Most Popular

ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ; ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ 

ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ; ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ 

by Navjot
1 week ago
0

ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ; ਹਰਮਨਪ੍ਰੀਤ ਕੌਰ ਸੰਭਾਲੇਗੀ ਟੀਮ ਦੀ ਕਮਾਨ    ਚੰਡੀਗੜ੍ਹ, 30 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 